ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਭਵਾਨੀਗੜ੍ਹ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਢਾਈ ਕਿਲੋਮੀਟਰ ਸੜਕ ਦੇ ਨਿਰਮਾਣ ਕਾਰਜਾਂ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ
September 3, 2026
Punjabi-Khabran-Punjab-News-Brea

Dharaledar Bureau / Punjab

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਜ਼ਬੂਤ ਅਤੇ ਬਿਹਤਰ ਸੜਕੀ ਢਾਂਚਾ ਮੁਹੱਈਆ ਕਰਵਾਉਣ ਲਈ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਲਗਾਤਾਰ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸੇ ਤਹਿਤ ਅੱਜ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਗਭਗ ਢਾਈ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਹ ਸੜਕ ਸ਼ਮਸ਼ਾਨ ਘਾਟ ਰੋਡ ਤੋਂ ਕਾਕੜਾ ਰੋਡ ਰਾਹੀਂ ਡੰਪ ਤੱਕ ਬਣਾਈ ਜਾਵੇਗੀ। ਇਸ ਸੜਕ ਦੇ ਨਿਰਮਾਣ ਨਾਲ ਭਵਾਨੀਗੜ੍ਹ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸੜਕਾਂ ਦਾ ਮਜ਼ਬੂਤ ਨੈੱਟਵਰਕ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਂਦਾ ਹੈ, ਸਗੋਂ ਇਲਾਕੇ ਦੇ ਵਪਾਰਕ ਅਤੇ ਆਰਥਿਕ ਵਿਕਾਸ ਨੂੰ ਵੀ ਗਤੀ ਦਿੰਦਾ ਹੈ। ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਕਾਰਜ ਨੂੰ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਲੰਮੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਇਲਾਕੇ ਦੇ ਪਤਵੰਤੇ, ਸਥਾਨਕ ਆਗੂ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts