ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਪੰਜਾਬ ਸਟੇਟ ਐਮ.ਟੀ.ਬੀ. ਸਾਈਕਲਿੰਗ ਚੈਂਪੀਅਨਸ਼ਿਪ-2026, 06 ਸਤੰਬਰ ਨੂੰ ਪਟਿਆਲਾ ਵਿਖੇ; ਸੂਬੇ ਭਰ ਦੇ ਪ੍ਰਤਿਭਾਸ਼ਾਲੀ ਸਾਈਕਲਿਸਟ ਦਿਖਾਉਣਗੇ ਆਪਣਾ ਦਮ: ਚਰਨਜੀਤ ਸਿੰਘ ਧਾਲੀਵਾਲ
September 4, 2026
Punjabi-Khabran-Punjab-News-Brea

Dharaledar Bureau / Punjab

ਪਟਿਆਲਾ, 4 ਸਤੰਬਰ: ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ (ਸੀ.ਏ.ਪੀ.) ਵੱਲੋਂ ਪੰਜਾਬ ਸਟੇਟ ਐਮ.ਟੀ.ਬੀ. ਸਾਈਕਲਿੰਗ ਚੈਂਪੀਅਨਸ਼ਿਪ-2026, 06 ਸਤੰਬਰ 2026 ਨੂੰ ਪਟਿਆਲਾ ਵਿਖੇ ਸਵੇਰੇ 06 ਵਜੇ ਤੋਂ ਕਰਵਾਈ ਜਾ ਰਹੀ ਹੈ। ਇਹ ਚੈਂਪੀਅਨਸ਼ਿਪ ਜੋਤੀ ਸਿਟੀ ਦੇ ਬੈਕ ਗੇਟ, ਅਕਾਲ ਅਕੈਡਮੀ ਰੋਡ ਨੇੜੇ, ਪਿੰਡ ਰੀਠ ਖੇੜੀ, ਜ਼ਿਲ੍ਹਾ ਪਟਿਆਲਾ ਵਿਖੇ ਕਰਵਾਈ ਜਾਵੇਗੀ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਤਿਭਾਸ਼ਾਲੀ ਸਾਈਕਲਿਸਟ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਸ ਮੌਕੇ ਪੁਜੀਸ਼ਨ ਹਾਸਿਲ ਕਰਨ ਵਾਲੇ ਸਾਈਕਲਿਸਟਾਂ ਦੇ ਅਧਾਰ 'ਤੇ ਪੰਜਾਬ ਦੀ ਐਮ.ਟੀ.ਬੀ. ਟੀਮ ਦੀ ਚੋਣ ਕੀਤੀ ਜਾਵੇਗੀ, ਜਿਹੜੀ ਕਿ ਨੈਸ਼ਨਲ ਮੁਕਾਬਲਿਆਂ ਵਿੱਚ ਹਿੱਸਾ ਲਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਚੈਂਪੀਅਨਸ਼ਿਪ ਨੂੰ ਸੁਚਾਰੂ ਅਤੇ ਖੇਡ ਮਿਆਰਾਂ ਅਨੁਸਾਰ ਕਰਵਾਉਣ ਲਈ ਐਸੋਸੀਏਸ਼ਨ ਵੱਲੋਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੂਬਾ ਪੱਧਰੀ ਚੈਂਪੀਅਨਸ਼ਿਪ ਦਾ ਮੁੱਖ ਮਕਸਦ ਪੰਜਾਬ ਦੇ ਪ੍ਰਤਿਭਾਸ਼ਾਲੀ ਸਾਈਕਲਿਸਟਾਂ ਨੂੰ ਉੱਚ ਪੱਧਰੀ ਮੁਕਾਬਲੇ ਦਾ ਮੰਚ ਮੁਹੱਈਆ ਕਰਵਾਉਣਾ ਅਤੇ ਨਵੀਂ ਪ੍ਰਤਿਭਾ ਨੂੰ ਅੱਗੇ ਲਿਆਉਣਾ ਹੈ। ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਸੂਬੇ ਵਿੱਚ ਸਾਈਕਲਿੰਗ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਸਾਈਕਲਿੰਗ ਮੁਕਾਬਲੇ ਕਰਵਾਏ ਗਏ ਹਨ, ਜਿਨ੍ਹਾਂ ਰਾਹੀਂ ਉੱਭਰਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਤਜਰਬਾ ਹਾਸਲ ਕਰਨ ਦੇ ਨਾਲ-ਨਾਲ ਸੂਬਾ ਪੱਧਰ 'ਤੇ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਾਊਂਟੇਨ ਟੈਰਿਨ ਬਾਈਕ (ਐਮ.ਟੀ.ਬੀ.) ਸਾਈਕਲਿੰਗ ਸਰੀਰਕ ਸਮਰੱਥਾ, ਸਹਿਣਸ਼ੀਲਤਾ, ਤਕਨੀਕੀ ਹੁਨਰ, ਸੰਤੁਲਨ ਅਤੇ ਮਾਨਸਿਕ ਦ੍ਰਿੜ੍ਹਤਾ ਦਾ ਇਮਤਿਹਾਨ ਲੈਣ ਵਾਲੀ ਖੇਡ ਹੈ। ਪੰਜਾਬ ਦੇ ਨੌਜਵਾਨਾਂ ਵਿੱਚ ਇਸ ਖੇਡ ਪ੍ਰਤੀ ਵਧ ਰਹੀ ਦਿਲਚਸਪੀ ਉਤਸ਼ਾਹਜਨਕ ਹੈ ਅਤੇ ਐਸੋਸੀਏਸ਼ਨ ਦੀ ਕੋਸ਼ਿਸ਼ ਹੈ ਕਿ ਇਸ ਦਿਲਚਸਪੀ ਨੂੰ ਵਿਗਿਆਨਕ ਸਿਖਲਾਈ ਅਤੇ ਮਿਆਰੀ ਮੁਕਾਬਲਿਆਂ ਨਾਲ ਜੋੜਿਆ ਜਾਵੇ। ਜਨਰਲ ਸਕੱਤਰ ਨੇ ਕਿਹਾ ਕਿ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦਾ ਉਦੇਸ਼ ਸਿਰਫ਼ ਚੈਂਪੀਅਨਸ਼ਿਪਾਂ ਕਰਵਾਉਣ ਤਕ ਸੀਮਤ ਨਹੀਂ ਹੈ, ਸਗੋਂ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁਨਰਮੰਦ ਸਾਈਕਲਿਸਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਬਾਈ, ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਲਈ ਢੁਕਵਾਂ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਸਾਈਕਲਿੰਗ ਦੀ ਸ਼ਾਨਦਾਰ ਵਿਰਾਸਤ ਅਤੇ ਬੇਅੰਤ ਖੇਡ ਪ੍ਰਤਿਭਾ ਹੈ ਅਤੇ ਸਹੀ ਮਾਰਗਦਰਸ਼ਨ ਤੇ ਮੁਕਾਬਲੇ ਦੇ ਮੌਕੇ ਮਿਲਣ ਨਾਲ ਸੂਬੇ ਦੇ ਸਾਈਕਲਿਸਟ ਦੇਸ਼ ਅਤੇ ਦੁਨੀਆ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਦੀ ਸਮਰੱਥਾ ਰੱਖਦੇ ਹਨ। ਜ਼ਿਲ੍ਹਾ ਪੱਧਰ ਤੋਂ ਸੂਬਾ ਪੱਧਰ ਤੱਕ ਇੱਕ ਮਜ਼ਬੂਤ ਮੁਕਾਬਲਾਤਮਕ ਢਾਂਚਾ ਵਿਕਸਤ ਕਰਨ ਨਾਲ ਨੌਜਵਾਨ ਖਿਡਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਲਗਾਤਾਰ ਸੁਧਾਰ ਕਰਨ ਦੀ ਪ੍ਰੇਰਣਾ ਮਿਲੇਗੀ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਖਾਸ ਤੌਰ 'ਤੇ ਨੌਜਵਾਨ ਅਤੇ ਉੱਭਰਦੇ ਸਾਈਕਲਿਸਟਾਂ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਲਈ ਮਜ਼ਬੂਤ ਨਰਸਰੀ ਤਿਆਰ ਹੋ ਸਕੇ। ਉਨ੍ਹਾਂ ਦੱਸਿਆ ਕਿ 6 ਸਤੰਬਰ ਨੂੰ ਹੋਣ ਵਾਲੀ ਪੰਜਾਬ ਸਟੇਟ ਐਮ.ਟੀ.ਬੀ. ਸਾਈਕਲਿੰਗ ਚੈਂਪੀਅਨਸ਼ਿਪ ਵਿੱਚ ਖਿਡਾਰੀਆਂ ਦੀ ਸੁਰੱਖਿਆ, ਮੁਕਾਬਲਿਆਂ ਦੇ ਸੁਚਾਰੂ ਸੰਚਾਲਨ ਅਤੇ ਲੋੜੀਂਦੀਆਂ ਤਕਨੀਕੀ ਵਿਵਸਥਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਐਸੋਸੀਏਸ਼ਨ ਦੇ ਅਹੁਦੇਦਾਰਾਂ, ਤਕਨੀਕੀ ਅਧਿਕਾਰੀਆਂ ਅਤੇ ਪ੍ਰਬੰਧਕੀ ਟੀਮ ਵੱਲੋਂ ਚੈਂਪੀਅਨਸ਼ਿਪ ਨੂੰ ਸਫ਼ਲ ਬਣਾਉਣ ਲਈ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਸਾਈਕਲਿੰਗ ਪ੍ਰੇਮੀਆਂ, ਖੇਡ ਸੰਸਥਾਵਾਂ, ਕੋਚਾਂ, ਸਾਬਕਾ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਚੈਂਪੀਅਨਸ਼ਿਪ ਨਾਲ ਜੁੜਨ ਅਤੇ ਖਿਡਾਰੀਆਂ ਦਾ ਹੌਸਲਾ ਵਧਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਟੇਟ ਐਮ.ਟੀ.ਬੀ. ਸਾਈਕਲਿੰਗ ਚੈਂਪੀਅਨਸ਼ਿਪ-2026 ਸੂਬੇ ਵਿੱਚ ਸਾਈਕਲਿੰਗ ਦੀ ਨਵੀਂ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts