September 4, 2026
Dharaledar Bureau / Punjab
ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦੀ ਸਿਆਸੀ ਪਕੜ ਉਸ ਸਮੇਂ ਹੋਰ ਮਜ਼ਬੂਤ ਹੋ ਗਈ, ਜਦੋਂ ਪਿੰਡ ਮਕਰੋੜ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਪੰਚਾਇਤ ਮੈਂਬਰਾਂ, ਧਾਰਮਿਕ ਜਥੇਬੰਦੀ ਨਾਲ ਸਬੰਧਤ ਮੈਂਬਰਾਂ ਅਤੇ ਹੋਰ ਵੱਡੀ ਗਿਣਤੀ ਪਰਿਵਾਰਾਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਿੰਡ ਪੱਧਰ ’ਤੇ ਹੋਏ ਇਸ ਸਿਆਸੀ ਬਦਲਾਅ ਨੂੰ ‘ਆਪ’ ਦੀਆਂ ਵਿਕਾਸਮੁਖੀ ਅਤੇ ਲੋਕ-ਪੱਖੀ ਨੀਤੀਆਂ ਪ੍ਰਤੀ ਲੋਕਾਂ ਦੇ ਵਧ ਰਹੇ ਭਰੋਸੇ ਵਜੋਂ ਦੇਖਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਦੇ ਸਰਪੰਚ ਹਰੀਸ਼ ਕੁਮਾਰ, ਪੰਚ ਗੁਰਨਾਮ ਸਿੰਘ, ਮੇਜਰ ਸਿੰਘ, ਜੈਪਾਲ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਹੰਸਾ ਸਿੰਘ ਅਤੇ ਗੁਰਮੁੱਖ ਸਿੰਘ ਤੋਂ ਇਲਾਵਾ ਬਾਲਾ ਜੀ ਮੰਦਰ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ, ਰਿੰਕੂ ਸਿੰਘ, ਗੁਰਮੇਲ ਸਿੰਘ, ਅਮਰੀਕ ਸਿੰਘ, ਅਜਮੇਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਰਿਵਾਰ ਸ਼ਾਮਲ ਹਨ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਵਾਇਤੀ ਸਿਆਸਤ ਦੀ ਬਜਾਏ ਵਿਕਾਸ ਅਤੇ ਲੋਕ-ਭਲਾਈ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕ-ਪੱਖੀ ਫੈਸਲਿਆਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਗੋਇਲ ਨੇ ਕਿਹਾ ਕਿ ਹਲਕਾ ਲਹਿਰਾਗਾਗਾ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ। ਨਹਿਰੀ ਪਾਣੀ ਦੀ ਸਹੂਲਤ ਨੂੰ ਮਜ਼ਬੂਤ ਕਰਨ, ਸੜਕਾਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਸਮੇਤ ਲੋਕ-ਹਿੱਤ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਪ੍ਰੇਮ ਕੋਹਲੀ, ਭੀਮ ਗਿਰ, ਤਰਸੇਮ ਸਿੰਘ, ਰਿੰਕੂ ਸਿੰਘ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਾਦਲ ਸਿੰਘ, ਗੁਰਮੁੱਖ ਸਿੰਘ ਫੌਜੀ, ਪਿੰਡ ਮਕਰੋੜ ਸਾਹਿਬ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News