ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ
September 14, 2026
Punjab-News-Punjab-Power-Crisis-

ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ

Prabhsimran Singh / Punjab

ਪੰਜਾਬ ਵਿੱਚ ਅਣ-ਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨਾਂ ਅਤੇ ਉਦਯੋਗਪਤੀਆਂ ਦੇ ਵਿਰੋਧ ਵਿਚਾਲੇ ਸਰਕਾਰ ਨੇ PSPCL ਵਿੱਚ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। PSPCL ਦੇ ਪ੍ਰਸ਼ਾਸਨਿਕ ਸਕੱਤਰ ਅਤੇ CMD ਡਾ. ਬਸੰਤ ਗਰਗ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਪ੍ਰਿੰਸੀਪਲ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੂੰ ਨਵਾਂ ਮੁਖੀ ਲਾਇਆ ਗਿਆ ਹੈ। ਗੁਰਕੀਰਤ ਕਿਰਪਾਲ ਸਿੰਘ ਕੋਲ ਮੌਜੂਦ ਉਦਯੋਗ ਵਿਭਾਗ ਦੇ ਸਾਰੇ ਚਾਰਜ ਹੁਣ ਡਾ. ਬਸੰਤ ਗਰਗ ਨੂੰ ਸੌਂਪੇ ਗਏ ਹਨ। ਨਵੇਂ PSPCL ਮੁਖੀ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਬਿਜਲੀ ਦੀ ਵਧਦੀ ਮੰਗ ਅਤੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਨੂੰ ਦੂਰ ਕਰਨਾ ਹੋਵੇਗਾ। ਇਸ ਸਾਲ ਬਿਜਲੀ ਦੀ ਮੰਗ ਪਿਛਲੇ ਸਾਲ ਨਾਲੋਂ ਕਰੀਬ 3,500 ਮੈਗਾਵਾਟ ਵਧ ਕੇ 16,000 ਮੈਗਾਵਾਟ ਤੱਕ ਪਹੁੰਚ ਗਈ ਹੈ, ਜਦਕਿ ਕੋਲੇ ਦੀ ਅਨਿਯਮਿਤ ਸਪਲਾਈ ਕਾਰਨ ਸੂਬੇ ਵਿੱਚ ਕਰੀਬ 6,000 ਮੈਗਾਵਾਟ ਬਿਜਲੀ ਹੀ ਪੈਦਾ ਹੋ ਰਹੀ ਸੀ।

Punjab News Punjab Power Crisis Pspcl Gurkirat Kirpal Singh Basant Garg News Feed Breaking News


Recommended Posts