ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ
September 19, 2026
Bhagwant-Mann-Nayab-Singh-Saini-

ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ

Prabhsimran Singh / Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ‘ਨਕਲੀ ਪੱਗ’ ਨੂੰ ਲੈ ਕੇ ਕੀਤੀ ਟਿੱਪਣੀ ’ਤੇ ਸੈਣੀ ਨੇ ਪਲਟਵਾਰ ਕੀਤਾ ਹੈ। ‘ਟ੍ਰਿਬਿਊਨ ਸਮੂਹ’ ਨਾਲ ਗੱਲਬਾਤ ਦੌਰਾਨ ਸੈਣੀ ਨੇ ਕਿਹਾ ਕਿ ਪੱਗ ਕਿਸੇ ਵੀ ਮੁੱਖ ਮੰਤਰੀ ਜਾਂ ਸਿਆਸੀ ਪਾਰਟੀ ਨਾਲੋਂ ਵੱਡੀ ਹੈ ਅਤੇ ਇਸ ਨੂੰ ਚੋਣ ਰਾਜਨੀਤੀ ਦਾ ਸਾਧਨ ਨਹੀਂ ਬਣਾਇਆ ਜਾ ਸਕਦਾ। ਸੈਣੀ ਨੇ ਕਿਹਾ ਕਿ ਮਾਨ ਉਨ੍ਹਾਂ ਦੀ ਰਾਜਨੀਤੀ, ਫ਼ੈਸਲਿਆਂ, ਵਿਚਾਰਾਂ ਜਾਂ ਪਹਿਰਾਵੇ ’ਤੇ ਸਵਾਲ ਚੁੱਕ ਸਕਦੇ ਹਨ ਅਤੇ ਉਹ ਹਰ ਸਿਆਸੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਧਰਮ ਅਤੇ ਪੱਗ ਨੂੰ ਸਿਆਸੀ ਮਜ਼ਾਕ ਦਾ ਵਿਸ਼ਾ ਨਹੀਂ ਬਣਾਇਆ ਜਾਣਾ ਚਾਹੀਦਾ। ਹਰਿਆਣਾ ਦੇ ਮੁੱਖ ਮੰਤਰੀ ਨੇ ਪੱਗ ਨੂੰ ‘ਆਦਰ, ਸਵੈ-ਮਾਣ, ਵਿਸ਼ਵਾਸ ਅਤੇ ਗੁਰੂਆਂ ਵੱਲੋਂ ਸੌਂਪੀ ਗਈ ਸ਼ਾਨਦਾਰ ਪਰੰਪਰਾ’ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਨਾ ਕਿਸੇ ਮੁੱਖ ਮੰਤਰੀ ਦੀ ਜਾਇਦਾਦ ਹੈ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਦੀ। ਸੈਣੀ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਬਾਬਾ ਖੜਕ ਸਿੰਘ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨੇ 1920 ਦੇ ਦਹਾਕੇ ਵਿੱਚ ਡੇਰਾ ਗ਼ਾਜ਼ੀ ਖ਼ਾਨ ਦੀ ਜੇਲ੍ਹ ਵਿੱਚ ਕਾਲੀ ਪੱਗ ਪਹਿਨਣ ’ਤੇ ਲਗਾਈਆਂ ਪਾਬੰਦੀਆਂ ਦਾ ਵਿਰੋਧ ਕੀਤਾ ਸੀ। ਇਸ ਦੇ ਨਾਲ ਹੀ ਸੈਣੀ ਨੇ ਪੰਜਾਬ ਵਿੱਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਮਾਨ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਦੋਂ ਪਰਿਵਾਰ ਨਸ਼ੇ ਦੀ ਲਤ ਕਾਰਨ ਪ੍ਰਭਾਵਿਤ ਹੋ ਰਹੇ ਹਨ ਤਾਂ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੱਖਿਆ ਲਈ ਕੀ ਕਰ ਰਹੀ ਹੈ। ਮਾਨ ਵੱਲੋਂ ਸੈਣੀ ਦੇ ਇਨ੍ਹਾਂ ਤਾਜ਼ਾ ਬਿਆਨਾਂ ’ਤੇ ਅਜੇ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Bhagwant Mann Nayab Singh Saini Punjab Politics Haryana Politics Sikh Turban Turban Controversy Punjab News Haryana News Sikh History Political News Punjab Cm Haryana Cm Latest Punjab News Latest Political News Punjab Haryana News


Recommended Posts