NOW
ਨਿਰਦੇਸ਼ਕ ਖੇਤੀਬਾੜੀ ਤਕਨਾਲੋਜੀ ਪ੍ਰਯੋਗ ਅਤੇ ਖੋਜ਼ ਸੰਸਥਾਨ ਜੋਨ-1 ਲੁਧਿਆਣਾ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦਾ ਦੌਰਾ    ਸਰਬਜੀਤ ਸਿੰਘ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣੇ     ਸਰਬਜੀਤ ਸਿੰਘ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣੇ     ਪੰਜਾਬੀ ਸਾਹਿਤ ਸਭਾ ਦੀ ਪਟਿਆਲਾ ਦੀ ਮਾਸਿਕ ਇਕੱਤਰਤਾ     ਤੁੰਗਵਾਲੀ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ    ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਵੱਲੋਂ ਸਵੈਂ - ਗਣਨਾ ਕੀਤੀ     ਸਰਹਿੰਦ-ਫਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾ ਅਤੇ ਨਗਰ ਪੰਚਾਇਤ ਖਮਾਣੋਂ ਦੇ 80 ਵਾਰਡਾਂ ਵਿੱਚ ਮਿਤੀ 05 ਮਈ 2026 ਤੱਕ ਹੋਈ ਅੰਤਿਮ ਪ੍ਰਕਾਸਨਾਂ    ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ;     ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ ਅਤੇ ਸਰਕਾਰ ਨੂੰ ਚਿਤਾਵਨੀ।    ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਰਾਸ਼ਟਰੀ ਮੂਟ ਕੋਰਟ ਮੁਕਾਬਲੇ ਵਿੱਚ ਮਾਰੀਆਂ ਮੱਲਾ    
ਨਿਰਦੇਸ਼ਕ ਖੇਤੀਬਾੜੀ ਤਕਨਾਲੋਜੀ ਪ੍ਰਯੋਗ ਅਤੇ ਖੋਜ਼ ਸੰਸਥਾਨ ਜੋਨ-1 ਲੁਧਿਆਣਾ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦਾ ਦੌਰਾ
May 15, 2026 03:31:36
Punjab-Agricultural-Bathinda-

Dharaledar Bureau / Bathinda

ਬਠਿੰਡਾ, 15 ਮਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਸ਼੍ਰੀ ਪਰਵੇਂਦਰ ਸ਼ਿਓਰਾਨ, ਨਿਰਦੇਸ਼ਕ, ਖੇਤੀਬਾੜੀ ਤਕਨਾਲੋਜੀ ਪ੍ਰਯੋਗ ਅਤੇ ਖੋਜ਼ ਸੰਸਥਾਨ ਜੋਨ-1 ਨੇ ਦੌਰਾ ਕੀਤਾ। ਉਨ੍ਹਾਂ ਕੇਂਦਰ ਵਿਖੇ ਸਥਾਪਿਤ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਨਿਰੀਖਣ ਕੀਤਾ ਅਤੇ ਕੇ.ਵੀ.ਕੇ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕੇਂਦਰ ਵੱਲੋਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਰਿਆਣਾ ਤੋਂ ਪਦਮ ਸ਼੍ਰੀ ਅਵਾਰਡੀ ਕਿਸਾਨ ਅਤੇ “ਬੇਬੀ ਕੌਰਨ ਦੇ ਪਿਤਾਮਾ” ਵਜੋਂ ਪ੍ਰਸਿੱਧ ਕੰਵਲ ਸਿੰਘ ਚੌਹਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਵੀ ਕੇ.ਵੀ.ਕੇ. ਵਿਖੇ ਸਥਾਪਿਤ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ ਅਤੇ ਆਪਣੇ ਖੇਤੀਬਾੜੀ ਤਜ਼ਰਬਿਆਂ ਅਤੇ ਨਵੀਂਨਤਮ ਖੇਤੀ ਮਾਡਲਾਂ ਬਾਰੇ ਕੇ.ਵੀ.ਕੇ. ਦੇ ਵਿਗਿਆਨੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਖੇਤੀ ਵਿੱਚ ਫ਼ਸਲੀ ਵਿਭਿੰਨਤਾ ਅਤੇ ਉੱਨਤ ਤਕਨੀਕਾਂ ਨੂੰ ਅਪਣਾਉਣ ਨਾਲ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਇਸ ਮੌਕੇ ਕੇ.ਵੀ.ਕੇ. ਬਠਿੰਡਾ ਦੇ ਅਧਿਕਾਰੀਆਂ ਅਤੇ ਵਿਗਿਆਨੀਆਂ ਵੱਲੋਂ ਮਹਿਮਾਨਾਂ ਨੂੰ ਕੇਂਦਰ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਕਿਸਾਨ ਭਲਾਈ, ਟਿਕਾਊ ਖੇਤੀ, ਮਿੱਟੀ ਦੀ ਸਿਹਤ ਅਤੇ ਖਾਦਾਂ ਦੀ ਵਰਤੋਂ ਘਟਾਉਣ ਨੂੰ ਹੋਰ ਪ੍ਰੋਤਸਾਹਿਤ ਕਰਨ ਬਾਰੇ ਵੀ ਚਰਚਾ ਕੀਤੀ ਗਈ। Government of Punjab #bathindanews #bathinda #bᴀᴛʜɪɴᴅᴀ #bathindacity #bathinda_pb03_ #pubjabgovernment

Punjab Agricultural Bathinda

Related News