ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ
July 23, 2026
Punjabi-Khabran

Dharaledar Bureau / Punjab

ਭਵਾਨੀਗੜ੍ਹ, 23 ਜੁਲਾਈ: ਹਲਕਾ ਸੰਗਰੂਰ ਦੇ ਪਿੰਡ ਭਰਾਜ ਦੇ ਵਸਨੀਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਵਿੱਚ ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਨਵੀਂ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਨਰਿੰਦਰ ਕੌਰ ਭਰਾਜ ਦੀ ਤਰਫੋਂ ਉਨ੍ਹਾਂ ਦੇ ਪੀ.ਏ. ਸ੍ਰੀ ਗੁਰਬਿੰਦਰ ਸਿੰਘ ਨੇ ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਇਸ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਪਿੰਡ ਭਰਾਜ ਵਿੱਚ ਸੀਵਰੇਜ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਆਧੁਨਿਕ ਬਣਾਉਣ ਲਈ ਇਹ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਸੀਵਰੇਜ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਸਮੱਸਿਆਵਾਂ ਤੋਂ ਵੱਡੀ ਰਾਹਤ ਮਿਲੇਗੀ ਅਤੇ ਸਫ਼ਾਈ ਪ੍ਰਬੰਧ ਵਿੱਚ ਵੀ ਹੋਰ ਸੁਧਾਰ ਆਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਹਲਕੇ ਦੇ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਸੰਮਤੀ ਮੈਂਬਰ ਵਿਕਰਮ ਸਿੰਘ, ਪੰਚ ਕੌਰ ਸਿੰਘ, ਪੰਚ ਜੱਗੀ ਸਿੰਘ, ਨੰਬਰਦਾਰ ਭਵਨ ਸਿੰਘ, ਹਰਮੇਲ ਸਿੰਘ, ਗੁਰਬਿੰਦਰ ਸਿੰਘ ਬੰਟੀ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts