August 24, 2026
Dharaledar Bureau / Punjab
ਪੰਜਾਬ ਦੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸਿਆਸੀ ਬਹਿਸ ਤੇਜ਼ ਹੋ ਗਈ ਹੈ। ਡਾ. ਧਰਮਵੀਰ ਗਾਂਧੀ ਵੱਲੋਂ ਯੋਜਨਾ ਅਤੇ ਸਰਕਾਰੀ ਖਰਚੇ ਨੂੰ ਲੈ ਕੇ ਉਠਾਏ ਗਏ ਸਵਾਲਾਂ ਦਾ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਜਵਾਬ ਦਿੱਤਾ ਹੈ। ਨੀਲ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰਚ ਕੀਤਾ ਜਾ ਰਿਹਾ ਪੈਸਾ ਕਿਸੇ ਨਿੱਜੀ ਸਰੋਤ ਤੋਂ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦਾ ਹੀ ਪੈਸਾ ਹੈ ਅਤੇ ਇਹ ਲੋਕਾਂ ਦੀ ਭਲਾਈ ਲਈ ਹੀ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਯੋਜਨਾ ਦਾ ਮਕਸਦ ਉਨ੍ਹਾਂ ਲੋਕਾਂ ਨੂੰ ਸਹੂਲਤ ਦੇਣਾ ਹੈ ਜੋ ਆਪਣੀਆਂ ਧਾਰਮਿਕ ਯਾਤਰਾਵਾਂ ਕਰਨ ਦੀ ਇੱਛਾ ਰੱਖਦੇ ਹਨ। ਉਨ੍ਹਾਂ ਨੇ ਡਾ. ਧਰਮਵੀਰ ਗਾਂਧੀ ਵੱਲੋਂ ਕੀਤੀ ਗਈ ਟਿੱਪਣੀ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਦੀ ਯੋਜਨਾ ਨੂੰ ਸਿਰਫ਼ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਣਾ ਚਾਹੀਦਾ। ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਹੁਣ ਸਿਆਸੀ ਚਰਚਾ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਇੱਕ ਪਾਸੇ ਸਰਕਾਰੀ ਖਰਚੇ ਅਤੇ ਤਰਜੀਹਾਂ ਨੂੰ ਲੈ ਕੇ ਸਵਾਲ ਉੱਠ ਰਹੇ ਹਨ, ਜਦਕਿ ਦੂਜੇ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਲੋਕਾਂ ਦੇ ਪੈਸੇ ਦਾ ਲਾਭ ਆਖ਼ਿਰਕਾਰ ਲੋਕਾਂ ਨੂੰ ਹੀ ਦਿੱਤਾ ਜਾ ਰਿਹਾ ਹੈ।
Punjab Teerth Yatra Yojana Punjab Government Neel Garg Dr Dharamvira Gandhi Punjab Politics Punjab Latest News Aap Punjab Bhagwant Mann Government Punjab Public Money Punjab Government Scheme Religious Pilgrimage Scheme Punjab Political News Punjab Break