ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ   
ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਅਮਿਤ ਸ਼ਾਹ ਨੇ ਚੁੱਕੇ ਸਵਾਲ, ‘ਆਪ’ ਸਰਕਾਰ ਤੋਂ ਮੰਗਿਆ ਜਵਾਬ
October 16, 2026
Amit-Shah-Punjab-Politics-Punjab

ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਅਮਿਤ ਸ਼ਾਹ ਨੇ ਚੁੱਕੇ ਸਵਾਲ, ‘ਆਪ’ ਸਰਕਾਰ ਤੋਂ ਮੰਗਿਆ ਜਵਾਬ

Prabhsimran Singh / Punjab

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ, ਜਦਕਿ ਸੂਬਾ ਸਰਕਾਰ ਇਨ੍ਹਾਂ ’ਤੇ ਕਾਬੂ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ। ਅਮਿਤ ਸ਼ਾਹ ਨੇ ਦਿੜਬਾ ਵਿੱਚ ਇੱਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਅਤੇ ਮਾਨਸਾ ਵਿੱਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੋਈ ਹੱਤਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਪੰਜਾਬ ਵਿੱਚ ਜੰਗਲ ਰਾਜ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਵਿਧਾਇਕਾਂ ’ਤੇ ਗੰਭੀਰ ਦੋਸ਼ ਲਗਾਏ ਹਨ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਵੀ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ, “ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਨੂੰ ਖੋਖਲੇ ਪ੍ਰਚਾਰ ਨਹੀਂ ਸਗੋਂ ਜਵਾਬ ਚਾਹੀਦੇ ਹਨ, ਖ਼ਾਲੀ ਐਲਾਨ ਨਹੀਂ ਠੋਸ ਨਤੀਜਿਆਂ ਦੀ ਲੋੜ ਹੈ।” ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਿਆ ਜਾਵੇ ਅਤੇ ਅਪਰਾਧੀਆਂ ਨੂੰ ਮਿਲ ਰਹੀ ਕਥਿਤ ਰਾਜਨੀਤਿਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਪੂਰੀ ਤਰ੍ਹਾਂ ਸੁਰੱਖਿਅਤ ਪੰਜਾਬ ਦੀ ਸਿਰਜਣਾ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦਾ ਲੱਕ ਤੋੜਨਾ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨਾ, ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਅਜਿਹਾ ਸੁਰੱਖਿਅਤ ਮਾਹੌਲ ਸਥਾਪਤ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ, ਜਿੱਥੇ ਹਰ ਨਾਗਰਿਕ ਬਿਨਾਂ ਕਿਸੇ ਡਰ ਦੇ ਜੀਵਨ ਬਤੀਤ ਕਰ ਸਕੇ।

Amit Shah Punjab Politics Punjab Government Aap Government Bhagwant Mann Punjab Law And Order Drug Menace Punjab Gangsterism Punjab Organised Crime Parvinder Singh Jhotta Mansa News Dirba News Bjp Punjab Punjab News Home Ministry


Recommended Posts