NOW
ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ     ਮੁੱਖ ਮੰਤਰੀ ਮਾਨ ਨੇ ਮਹਾਂ ਸ਼ਿਵਰਾਤਰੀ ਦੀਆਂ ਦਿਤੀਆਂ ਮੁਬਾਰਕਾਂ     ਸ਼ਿਵਰਾਤਰੀ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ    ਅਸ਼ੋਕ ਕੁਮਾਰ ਵਰਮਾ ਨੇ ਮੁਰਾਦਾਬਾਦ ਮੰਡਲ ਦੇ ਆਲਮਨਗਰ–ਰੋਜ਼ਾ ਰੇਲਖੰਡ ਦਾ ਵਿਸਤ੍ਰਿਤ ਨਿਰੀਖਣ ਕੀਤਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ     ਵਿਰਾਸਤ ਲਈ ਨਵਾਂ ਯੁੱਗ: ਉੱਤਰੀ ਰੇਲਵੇ ਵੱਲੋਂ ਕਾਲਕਾ–ਸ਼ਿਮਲਾ ਯੂਨੇਸਕੋ ਵਿਸ਼ਵ ਵਿਰਾਸਤ ਸੈਕਸ਼ਨ ’ਤੇ ਏਅਰ ਬ੍ਰੇਕ ਕੋਚਾਂ ਦੀ ਸ਼ੁਰੂਆਤ    ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ*   
ਨਸ਼ਾ ਤਸਕਰਾਂ ‘ਤੇ ਕਰਾਰੀ ਚੋਟ, ਮੁਕਤਸਰ ਪੁਲਿਸ ਵੱਲੋਂ ਕਰੋੜਾਂ ਦੀ ਪ੍ਰਾਪਰਟੀ ਜ਼ਬਤ
December 25, 2025 12:04:50
-

S M Singh / Sri Muktsar Sahib

ਧੜੱਲੇਦਾਰ ਬਿਊਰੋ ਨਸ਼ਾ ਤਸਕਰਾਂ ‘ਤੇ ਕਰਾਰੀ ਚੋਟ, ਮੁਕਤਸਰ ਪੁਲਿਸ ਵੱਲੋਂ ਕਰੋੜਾਂ ਦੀ ਪ੍ਰਾਪਰਟੀ ਜ਼ਬਤ ਸ੍ਰੀ ਮੁਕਤਸਰ ਸਾਹਿਬ, 25 ਦਸੰਬਰ 2025 : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ। ਐਸਐਸਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਐਨਡੀਪੀਐਸ ਐਕਟ ਦੇ ਕਮਰਸ਼ੀਅਲ ਮਾਮਲਿਆਂ ਨਾਲ ਜੁੜੇ ਤਸਕਰਾਂ ਦੀ ਨਸ਼ੇ ਰਾਹੀਂ ਬਣੀ ਜਾਇਦਾਦ ਨੂੰ ਫਰੀਜ਼ ਕਰਵਾਇਆ ਜਾ ਰਿਹਾ ਹੈ। ਇਸ ਕੜੀ ਵਿੱਚ ਪਿੰਡ ਲੱਖੇਵਾਲੀ ਦੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਦੀ ਕਰੀਬ 5.60 ਲੱਖ ਰੁਪਏ ਦੀ ਪ੍ਰਾਪਰਟੀ ਕਾਨੂੰਨੀ ਕਾਰਵਾਈ ਮਗਰੋਂ ਫਰੀਜ਼ ਕੀਤੀ ਗਈ ਹੈ। ਪੁਲਿਸ ਅਨੁਸਾਰ, ਸਾਲ 2025 ਤੋਂ ਹੁਣ ਤੱਕ 68-ਐਫ ਐਨਡੀਪੀਐਸ ਐਕਟ ਤਹਿਤ 33 ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਨੂੰ ਭੇਜੇ ਗਏ, ਜਿਨ੍ਹਾਂ ਵਿੱਚੋਂ 31 ਮਨਜ਼ੂਰ ਹੋ ਚੁੱਕੇ ਹਨ ਅਤੇ ਲਗਭਗ 3.75 ਕਰੋੜ ਰੁਪਏ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ। ਐਸਐਸਪੀ ਨੇ ਸਪਸ਼ਟ ਕੀਤਾ ਕਿ ਨਸ਼ਾ ਤਸਕਰੀ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਬਾਰੇ ਜਾਣਕਾਰੀ ਗੁਪਤ ਤੌਰ ‘ਤੇ ਪੁਲਿਸ ਨਾਲ ਸਾਂਝੀ ਕਰਨ।

Related News