NOW
ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ    ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ    ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ    ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ    ਨਸ਼ਿਆਂ ਖ਼ਿਲਾਫ਼ ਅੰਮ੍ਰਿਤਸਰ 'ਚ ਨਵੀਂ ਪਹਿਲ, ਈ-ਰਿਕਸ਼ਾ ਸ਼ਿਕਾਇਤ ਬਾਕਸ ਮੁਹਿੰਮ ਸ਼ੁਰੂ    46 ਕਰੋੜ ਰੁਪਏ ਦਾ ਬਜਟ ਪੇਸ਼: ਮਾਰਕੀਟ ਕਮੇਟੀ ਲੁਧਿਆਣਾ ਵੱਲੋਂ ਵਿਕਾਸ ਕਾਰਜਾਂ ਨੂੰ ਮਿਲੇਗੀ ਰਫ਼ਤਾਰ    ਚੇਅਰਮੈਨ ਵੇਅਰ ਹਾਊਸਿੰਗ ਕਾਰਪੋਰੇਸ਼ਨ ਰਣਧੀਰ ਸਿੰਘ ਧੀਰਾ ਖੁੱਡੀਆਂ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ    ਲੁਧਿਆਣਾ ਦੇ 2,927 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ, ਵੋਟਰ ਮੈਪਿੰਗ ਮੁਹਿੰਮ ਨੂੰ ਮਿਲੀ ਰਫ਼ਤਾਰ*    ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ     ਵੋਟਰਾਂ ਦੀ ਮੈਪਿੰਗ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ*   
Bhagwant Singh Mann ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਤਹਿਤ ਸਖ਼ਤ ਜਵਾਬਦੇਹੀ, 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ
February 18, 2026 17:28:08
Punjab-Education-

Bhagwant Singh Mann ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਤਹਿਤ ਸਖ਼ਤ ਜਵਾਬਦੇਹੀ, 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ

ਨਰੂਲਾ / Machiwara

ਚੰਡੀਗੜ੍ਹ, 18 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਤੈਅ ਕੀਤੀ ਗਈ ਹੈ। ਇਸ ਤਹਿਤ ਸਿੱਖਿਆ ਮੰਤਰੀ Harjot Singh Bains ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਅਚਾਨਕ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਉੱਪਰ ਤੁਰੰਤ ਕਾਰਵਾਈ ਕਰਦਿਆਂ 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਨਿਰੀਖਣ ਦੌਰਾਨ ਸਕੂਲ ਪ੍ਰਬੰਧਨ ਵਿੱਚ ਕਮੀਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ ਗਿਆ। ਇਸ ਉਪਰੰਤ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸਮੇਤ ਕੁੱਲ ਛੇ ਅਧਿਆਪਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਸਿੱਖਿਆ ਮੰਤਰੀ ਨੇ ਕਿਹਾ ਕਿ ਲਾਪਰਵਾਹੀ ਪ੍ਰਤੀ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਹੈ ਅਤੇ ਬੱਚਿਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਅਚਾਨਕ ਦੌਰੇ ਕਰਕੇ ਵਿਦਿਅਕ ਮਿਆਰ, ਹਾਜ਼ਰੀ, ਮਿਡ-ਡੇਅ ਮੀਲ ਅਤੇ ਬੁਨਿਆਦੀ ਢਾਂਚੇ ਦੀ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

Punjab Education

Related News