NOW
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਲਈ ਵਧੀ ਜਾਗਰੂਕਤਾ , ਰੋਜ਼ਾਨਾ 30 ਤੋਂ ਵੱਧ ਕੇ 400 ਸ਼ਿਕਾਇਤਾਂ!    ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਵੱਧਕੇ 400 ਤੋਂ ਜ਼ਿਆਦਾ ਸ਼ਿਕਾਇਤਾਂ ਰੋਜ਼ਾਨਾ ਆਉਣ ਲੱਗੀਆਂ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ    ਭਾਰਤ ਦਾ ਪਹਿਲਾ ਅਡਵਾਂਸਡ 3d ਸੈਮੀਕੰਡਕਟਰ ਯੂਨਿਟ ਓਡੀਸ਼ਾ ਵਿੱਚ -ਟੈਕਨੋਲੋਜੀ ਖੇਤਰ ਵਿੱਚ ਵੱਡੀ ਛਾਲ!    ਸੜਕਾਂ ਦੀ ਮੁਰੰਮਤ ਤੇਜ਼ ਕਰਨ ਲਈ ਵੱਡਾ ਫੈਸਲਾ    ਪੰਜਾਬ ਦੇ ਖੇਤਾਂ ਦੀ ਰੂਹ ਨੂੰ ਸਮਰਪਿਤ ਕਿਤਾਬ ਜਾਰੀ    ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਬਣਨ ਵਾਲੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ    ਡੀ.ਸੀ ਹਿਮਾਂਸ਼ੂ ਜੈਨ ਨੇ ਸ਼ਾਨਦਾਰ ਪ੍ਰਦਰਸ਼ਨ ਲਈ 8 ਬੈਂਕਾਂ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ*    ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ 🙏    ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਹਾਦਸੇ ‘ਚ ਫ਼ੌਤ ਹੋਏ ਪੀ.ਆਰ.ਟੀ.ਸੀ. ਦੇ ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਬੀਮਾ ਰਾਸ਼ੀ ਦਾ ਚੈੱਕ ਭੇਟ     ਨਗਰ ਨਿਗਮ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ   
ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ
April 13, 2026 17:02:06
Punjab-

-ਵਿਸਾਖੀ ਅਤੇ ਬਹਾਵਲਪੁਰੀ ਦਿਵਸ ਮੌਕੇ ਮਿੰਨੀ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨਰੂਲਾ / Patiala

ਪਟਿਆਲਾ, 13 ਅਪ੍ਰੈਲ: ( ਨਰੂਲਾ) ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਵਿਸਾਖੀ ਅਤੇ ਬਹਾਵਲਪੁਰੀ ਦਿਵਸ ਦੇ ਪਾਵਨ ਮੌਕੇ ‘ਤੇ ਸ਼ਹਿਰ ਵਾਸੀਆਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਵੱਲੋਂ 100 ਬੈਂਚ ਅਤੇ 200 ਟ੍ਰੀ ਗਾਰਡ ਸ਼ਹਿਰ ਨੂੰ ਸਮਰਪਿਤ ਕੀਤੇ ਗਏ, ਜੋ ਜਲਦ ਹੀ ਸ਼ਹਿਰ ਦੇ ਵੱਖ-ਵੱਖ ਜਨਤਕ ਸਥਾਨਾਂ ‘ਤੇ ਲਗਾਏ ਜਾਣਗੇ। ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਸ਼੍ਰੀ ਮਹਿਤਾ ਨੇ ਹਰੀ ਝੰਡੀ ਦਿਖਾ ਕੇ ਬੈਂਚਾਂ ਅਤੇ ਟ੍ਰੀ ਗਾਰਡਾਂ ਨਾਲ ਭਰੇ ਮਿੰਨੀ ਟਰੱਕਾਂ ਨੂੰ ਰਵਾਨਾ ਕੀਤਾ। ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੀ ਮਹਿਤਾ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਪਾਰਕਾਂ, ਬੱਸ ਸਟਾਪਾਂ, ਬਾਜ਼ਾਰਾਂ ਅਤੇ ਹੋਰ ਲੋੜੀਂਦੇ ਇਲਾਕਿਆਂ ਵਿੱਚ ਬੈਂਚ ਲਗਾਉਣ ਨਾਲ ਬਜ਼ੁਰਗਾਂ, ਮਹਿਲਾਵਾਂ ਅਤੇ ਆਮ ਨਾਗਰਿਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸਦੇ ਨਾਲ ਹੀ ਟ੍ਰੀ ਗਾਰਡ ਲਗਾਉਣ ਨਾਲ ਨਵੇਂ ਲਗਾਏ ਜਾ ਰਹੇ ਅਤੇ ਮੌਜੂਦਾ ਰੁੱਖਾਂ ਦੀ ਰੱਖਿਆ ਯਕੀਨੀ ਬਣੇਗੀ, ਜਿਸ ਨਾਲ ਸ਼ਹਿਰ ਵਿੱਚ ਹਰਿਆਵਲੀ ਵਧੇਗੀ ਅਤੇ ਵਾਤਾਵਰਣ ਸੁਧਰੇਗਾ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ “ਅਸੀਂ ਸਿਰਫ ਵਾਅਦੇ ਨਹੀਂ ਕਰਦੇ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਂਦੇ ਹਾਂ,”। ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਪ੍ਰੋਜੈਕਟ ਲਿਆਏ ਜਾਣਗੇ, ਤਾਂ ਜੋ ਪਟਿਆਲਾ ਨੂੰ ਇੱਕ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਇਆ ਜਾ ਸਕੇ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਮੈਂਬਰ ਅੰਗਰੇਜ਼ ਸਿੰਘ ਰਾਮਗੜ੍ਹ, ਪਾਰਟੀ ਦੇ ਜਿਲ੍ਹਾ ਮੀਡੀਆ ਇੰਚਾਰਜ ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ, ਜਿਲ੍ਹਾ ਮੀਡੀਆ ਸਕੱਤਰ ਗੱਜਣ ਸਿੰਘ, ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮਿਤ ਤਕੇਜਾ, ਟ੍ਰੇਡ ਕਮਿਸ਼ਨ ਪਟਿਆਲਾ ਦੇ ਮੈਂਬਰ ਨਿਰਮਲ ਝਨੇੜੀ, ਯੂਥ ਆਗੂ ਸੁਰਿੰਦਰ ਨਿੱਕੂ ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ। ਸਾਰੇ ਆਗੂਆਂ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਹ ਕਦਮ ਨਾ ਸਿਰਫ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗਾ, ਸਗੋਂ ਸ਼ਹਿਰ ਦੀ ਸੁੰਦਰਤਾ ਅਤੇ ਹਰਿਆਵਲੀ ਨੂੰ ਵੀ ਨਵਾਂ ਰੂਪ ਦੇਵੇਗਾ। ਫੋਟੋ ਕੈਪਸ਼ਨ-ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਵਿਖੇ ਨਵੇਂ ਤਿਆਰ ਕਰਵਾਏ ਬੈਂਚ ਨਾਲ ਤੇਜਿੰਦਰ ਮਹਿਤਾ, ਹੋਰ ਪਾਰਟੀ ਆਗੂ ਅਤੇ ਸਕੂਲੀ ਬੱਚੇ।

Punjab

Related News