NOW
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*    ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ    *ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ.*    ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ    ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ    ਲੁਧਿਆਣਾ ਵਾਸੀਆਂ ਲਈ ਵੱਡੀ ਸੌਗਾਤ: 38 ਲੱਖ ਦੀ ਲਾਗਤ ਨਾਲ ਬਣੀ ਨਵੀਂ ਸਬ ਤਹਿਸੀਲ ਲੋਕਾਂ ਨੂੰ ਸਮਰਪਿਤ   
ਪਟਿਆਲਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ
May 26, 2026 07:14:24
School-Transport-Vehicles-

ਬੱਚਿਆਂ ਦੀ ਸੜਕ ਸੁਰੱਖਿਆ ਟਰਾਂਸਪੋਰਟ ਵਿਭਾਗ, ਸਕੂਲ ਪ੍ਰਬੰਧਕਾਂ, ਵਾਹਨ ਚਾਲਕਾਂ ਅਤੇ ਮਾਪਿਆਂ ਦੀ ਸਾਂਝੀ ਜ਼ਿੰਮੇਵਾਰੀ - ਆਰ.ਟੀ.ਓ ਡਾ. ਪੂਨਮ ਪ੍ਰੀਤ ਕੌਰ

ਨਰੂਲਾ / Patiala

ਪਟਿਆਲਾ, 25 ਮਈ: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਖ਼ਾਸ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਪਟਿਆਲਾ ਦੇ ਰੀਜਨਲ ਟਰਾਂਸਪੋਰਟ ਅਫਸਰ, ਡਾ. ਪੂਨਮ ਪ੍ਰੀਤ ਕੌਰ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਸਕੂਲ ਬੱਸਾਂ, ਵੈਨਾਂ ਅਤੇ ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹੋਰ ਵਾਹਨਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ। ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਜਾਂਚ ਦੌਰਾਨ ਵਾਹਨਾਂ ਦੇ ਪਰਮਿਟ, ਫਿਟਨੈੱਸ ਸਰਟੀਫਿਕੇਟ, ਇੰਸ਼ੋਰੈਂਸ, ਸਪੀਡ ਗਵਰਨਰ, ਐਮਰਜੈਂਸੀ ਏਗਜ਼ਿਟ, ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ, ਸੀਸੀਟੀਵੀ ਕੈਮਰੇ ਅਤੇ ਬੈਠਕ ਸਮਰੱਥਾ ਆਦਿ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ। ਜਿਹੜੇ ਵਾਹਨ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਦੇ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਉਲੰਘਣਾ ਕਰਨ ਵਾਲਿਆਂ ਦੇ ਚਲਾਨ ਮੌਕੇ ’ਤੇ ਹੀ ਆਨਲਾਈਨ ਪੀ.ਓ.ਐਸ. ਮਸ਼ੀਨਾਂ ਰਾਹੀਂ ਤੁਰੰਤ ਕੱਟੇ ਗਏ ਤਾਂ ਜੋ ਕਾਰਵਾਈ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਬਣੀ ਰਹੇ। ਰੀਜਨਲ ਟਰਾਂਸਪੋਰਟ ਅਫਸਰ ਨੇ ਦੱਸਿਆ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਕਿ ਕਿਸੇ ਵੀ ਸਕੂਲੀ ਵਾਹਨ ਨੂੰ ਲੰਮੇ ਸਮੇਂ ਲਈ ਨਾ ਰੋਕਿਆ ਜਾਵੇ ਅਤੇ ਸਕੂਲੀ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਜਾਂ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਇਸਦੇ ਨਾਲ ਨਾਲ ਜਾਗਰੂਕਤਾ ਉੱਤੇ ਵੀ ਖ਼ਾਸ ਜ਼ੋਰ ਦਿੱਤਾ ਗਿਆ। ਡਾ. ਪੂਨਮ ਪ੍ਰੀਤ ਕੌਰ ਨੇ ਖੁਦ ਬੱਚਿਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬੱਚਿਆਂ ਦੀ ਸੁਰੱਖਿਆ ਸੰਬੰਧੀ ਆਪਣੀ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ।ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਓਵਰਲੋਡ, ਗੈਰ-ਅਧਿਕਾਰਤ ਜਾਂ ਅਸੁਰੱਖਿਅਤ ਵਾਹਨਾਂ ਵਿੱਚ ਨਾ ਭੇਜਣ ਅਤੇ ਇਹ ਯਕੀਨੀ ਬਣਾਉਣ ਕਿ ਬੱਚਿਆਂ ਨੂੰ ਲਿਜਾਣ ਵਾਲੇ ਵਾਹਨ ਸੇਫ ਸਕੂਲ ਵਾਹਨ ਪਾਲਿਸੀ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਦੇ ਹੋਣ। ਆਰ.ਟੀ.ਓ. ਨੇ ਕਿਹਾ ਕਿ ਬੱਚਿਆਂ ਦੀ ਸੜਕ ਸੁਰੱਖਿਆ ਟਰਾਂਸਪੋਰਟ ਵਿਭਾਗ, ਸਕੂਲ ਪ੍ਰਬੰਧਕਾਂ, ਵਾਹਨ ਚਾਲਕਾਂ ਅਤੇ ਮਾਪਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲੀ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਸੁਨਿਸ਼ਚਿਤ ਕੀਤੀ ਜਾ ਸਕੇ।

School Transport Vehicles

Related News