NOW
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*    ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ    *ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ.*    ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ    ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ    ਲੁਧਿਆਣਾ ਵਾਸੀਆਂ ਲਈ ਵੱਡੀ ਸੌਗਾਤ: 38 ਲੱਖ ਦੀ ਲਾਗਤ ਨਾਲ ਬਣੀ ਨਵੀਂ ਸਬ ਤਹਿਸੀਲ ਲੋਕਾਂ ਨੂੰ ਸਮਰਪਿਤ   
ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*
June 5, 2026 05:26:19
Sir-Election-Commission-

ਹਿਮਾਂਸ਼ੂ ਜੈਨ ਨੇ ਐਸ.ਆਈ.ਆਰ ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼*

Aman Makkar / Ludhiana

ਲੁਧਿਆਣਾ, 5 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਹਨਾਂ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੀਆਂ ਗਤੀਵਿਧੀਆਂ ਦਾ ਰਿਵਿਊ ਕਰਨ ਸਬੰਧੀ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹਿਮਾਂਸ਼ੂ ਜੈਨ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸਬੰਧੀ ਸਮੱਸਿਆਵਾਂ ਦੇ ਹੱਲ, ਟ੍ਰੇਨਿੰਗ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਸੋਸ਼ਲ ਮੀਡੀਆ ਤਾਲਮੇਲ, ਸਵੀਪ ਜਾਗਰੂਕਤਾ ਗਤੀਵਿਧੀਆਂ, ਐਸ.ਆਈ.ਆਰ. ਸਬੰਧੀ ਅਹਿਮ ਮੁੱਦਿਆਂ ਦੀ ਰਿਪੋਰਟਿੰਗ, ਕਾਨੂੰਨੀ ਮਾਮਲੇ, ਬੀ.ਐਲ.ਓਜ਼ ਦੀ ਭਲਾਈ ਅਤੇ ਹੈਲਪ ਡੈਸਕ ਸੰਚਾਲਨ ਵਰਗੇ ਮਹੱਤਵਪੂਰਨ ਕਾਰਜਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਦੱਸਿਆ ਕਿ ਬਿਹਤਰ ਤਾਲਮੇਲ ਅਤੇ ਰਿਵੀਜ਼ਨ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਹਾਇਕ ਨੋਡਲ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਟੀਮਾਂ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹਾਇਤਾ ਵੀ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਯੋਗ ਵੋਟਰਾਂ ਨੂੰ ਦਸਤਾਵੇਜ਼ੀ ਅਤੇ ਤਸਦੀਕੀ ਕਾਰਵਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜਿਲਾ ਚੋਣ ਅਫਸਰ ਨੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਨੂੰ ਮੁੱਖ ਰੱਖਦਿਆਂ ਅਲਾਟ ਕੀਤੇ ਗਏ ਕੰਮਾਂ ਸਬੰਧੀ ਪੂਰੀ ਤਨਦੇਹੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਹਿਮਾਂਸ਼ੂ ਜੈਨ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਵੱਲੋਂ ਸਾਰੀਆਂ ਨੋਡਲ ਟੀਮਾਂ ਦੇ ਕੰਮਕਾਜ ਅਤੇ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀ ਐਸ.ਆਈ.ਆਰ. ਸਬੰਧੀ ਸਮੱਸਿਆਵਾਂ ਦੇ ਹੱਲ ਲਈ ਵੀ ਇੱਕ ਸਮਰਪਿਤ ਹੈਲਪ ਡੈਸਕ ਸਥਾਪਿਤ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਐਸ.ਆਈ.ਆਰ ਦਾ ਕੰਮ 15 ਜੂਨ 2026 ਤੋਂ ਸ਼ੁਰੂ ਕੀਤਾ ਜਾਣਾ ਹੈ। ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਯੋਗਤਾ 1 ਅਕਤੂਬਰ, 2026 ਨਿਰਧਾਰਤ ਕੀਤੀ ਗਈ ਹੈ। ਜਿਸ ਅਨੁਸਾਰ 15 ਜੂਨ ਤੋਂ 24 ਜੂਨ ਤੱਕ ਤਿਆਰੀਆਂ, ਸਿਖਲਾਈ ਅਤੇ ਐਨੂਮਰੇਸ਼ਨ ਫਾਰਮਾਂ ਦੀ ਛਪਾਈ ਦਾ ਸਮਾਂ ਰਹੇਗਾ। 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫਸਰ (ਬੀ.ਐਲ.ਓ) ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮਾਂ ਦੀ ਵੰਡ ਕਰਨਗੇ। ਐਨੂਮਰੇਸ਼ਨ ਫਾਰਮ ਵਿੱਚ ਵੋਟਰ ਦਾ ਸਾਰਾ ਵੇਰਵਾ ਹੋਵੇਗਾ ਅਤੇ ਬੀ.ਐਲ.ਓ ਤਿੰਨ ਵਾਰ ਵੋਟਰ ਦੇ ਘਰ ਦਾ ਦੌਰਾ ਕਰੇਗਾ। ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਤੀ ਪੋਲਿੰਗ ਬੂਥ 1200 ਤੋਂ ਵੱਧ ਵੋਟਾਂ ਵਾਲੇ ਬੂਥਾਂ ਦੀ ਰੈਸਨਾਲਾਈਜੇਸ਼ਨ 24 ਜੁਲਾਈ ਨੂੰ ਕੀਤੀ ਜਾਵੇਗੀ। ਇਸ ਦੌਰਾਨ ਜੇਕਰ ਕਿਸੇ ਪੋਲਿੰਗ ਬੂਥ ਦੀ ਇਮਾਰਤ ਤਬਦੀਲ ਹੋਣ ਵਾਲੀ ਹੈ ਜਾਂ ਕਿਸੇ ਪੋਲਿੰਗ ਬੂਥ ਦੀ ਇਮਾਰਤ ਦਾ ਨਾਮ ਸਹੀ ਕਰਨ ਵਾਲਾ ਹੈ ਉਸ ਨੂੰ ਵੀ ਦਰੁਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾਂ 28 ਸਤੰਬਰ ਤੱਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਕੀਤਾ ਜਾਵੇਗਾ ਅਤੇ 1 ਅਕਤੂਬਰ, 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। -----

Sir Election Commission

Related News