NOW
ਚੇਅਰਮੈਨ ਵੇਅਰ ਹਾਊਸਿੰਗ ਕਾਰਪੋਰੇਸ਼ਨ ਰਣਧੀਰ ਸਿੰਘ ਧੀਰਾ ਖੁੱਡੀਆਂ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ    ਲੁਧਿਆਣਾ ਦੇ 2,927 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ, ਵੋਟਰ ਮੈਪਿੰਗ ਮੁਹਿੰਮ ਨੂੰ ਮਿਲੀ ਰਫ਼ਤਾਰ*    ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ     ਵੋਟਰਾਂ ਦੀ ਮੈਪਿੰਗ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ*    ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ    ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*   
ਚੇਅਰਮੈਨ ਵੇਅਰ ਹਾਊਸਿੰਗ ਕਾਰਪੋਰੇਸ਼ਨ ਰਣਧੀਰ ਸਿੰਘ ਧੀਰਾ ਖੁੱਡੀਆਂ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
June 8, 2026 10:23:07
Punjab-

ਵਪਾਰੀ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ

Dharaledar Bureau / Bathinda

ਬਠਿੰਡਾ, 8 ਜੂਨ : ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ ਹੋਣ ਬਾਅਦ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਰਣਧੀਰ ਸਿੰਘ ਧੀਰਾ ਖੁੱਡੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲਿਆ। ਇਸ ਦੌਰਾਨ ਉਨ੍ਹਾਂ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਪੂਰਨ ਭਰੋਸਾ ਦਿਵਾਇਆ ਕਿ ਵਪਾਰੀ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ 'ਤੇ ਜਤਾਇਆ ਹੈ, ਉਹ ਉਸ ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਤੇ ਚੀਫ਼ ਵਿਪ ਕੈਬਿਨੇਟ ਰੈਂਕ ਪ੍ਰੋ: ਬਲਜਿੰਦਰ ਕੌਰ ਦੇ ਪਿਤਾ ਸ. ਦਰਸ਼ਨ ਸਿੰਘ ਜਗਾ ਰਾਮ ਤੀਰਥ ਨੇ ਓਹਨਾਂ ਦਾ ਸਵਾਗਤ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਟੇਕ ਸਿੰਘ ਬੰਗੀ ਅਤੇ ਹੋਰ ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ। #bathinda #bᴀᴛʜɪɴᴅᴀ #bathindacity #bathinda_pb03_

Punjab

Related News