NOW
ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ    ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ    ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ    ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ    ਨਸ਼ਿਆਂ ਖ਼ਿਲਾਫ਼ ਅੰਮ੍ਰਿਤਸਰ 'ਚ ਨਵੀਂ ਪਹਿਲ, ਈ-ਰਿਕਸ਼ਾ ਸ਼ਿਕਾਇਤ ਬਾਕਸ ਮੁਹਿੰਮ ਸ਼ੁਰੂ    46 ਕਰੋੜ ਰੁਪਏ ਦਾ ਬਜਟ ਪੇਸ਼: ਮਾਰਕੀਟ ਕਮੇਟੀ ਲੁਧਿਆਣਾ ਵੱਲੋਂ ਵਿਕਾਸ ਕਾਰਜਾਂ ਨੂੰ ਮਿਲੇਗੀ ਰਫ਼ਤਾਰ    ਚੇਅਰਮੈਨ ਵੇਅਰ ਹਾਊਸਿੰਗ ਕਾਰਪੋਰੇਸ਼ਨ ਰਣਧੀਰ ਸਿੰਘ ਧੀਰਾ ਖੁੱਡੀਆਂ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ    ਲੁਧਿਆਣਾ ਦੇ 2,927 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ, ਵੋਟਰ ਮੈਪਿੰਗ ਮੁਹਿੰਮ ਨੂੰ ਮਿਲੀ ਰਫ਼ਤਾਰ*    ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ     ਵੋਟਰਾਂ ਦੀ ਮੈਪਿੰਗ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ*   
46 ਕਰੋੜ ਰੁਪਏ ਦਾ ਬਜਟ ਪੇਸ਼: ਮਾਰਕੀਟ ਕਮੇਟੀ ਲੁਧਿਆਣਾ ਵੱਲੋਂ ਵਿਕਾਸ ਕਾਰਜਾਂ ਨੂੰ ਮਿਲੇਗੀ ਰਫ਼ਤਾਰ
June 10, 2026 09:42:19
Ludhiana-Market-Committee-Budget

Aman Makkar / Ludhiana

ਲੁਧਿਆਣਾ, 9 ਜੂਨ: ਪੰਜਾਬ ਮੰਡੀ ਬੋਰਡ ਅਧੀਨ ਮਾਰਕੀਟ ਕਮੇਟੀ ਲੁਧਿਆਣਾ ਵੱਲੋਂ ਵਿੱਤੀ ਸਾਲ 2026-27 ਲਈ ਕਰੀਬ 46 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਨੂੰ ਮਨਜ਼ੂਰੀ ਲਈ ਚੰਡੀਗੜ੍ਹ ਭੇਜਿਆ ਗਿਆ ਹੈ। ਇਸ ਮੌਕੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਨੇ ਦੱਸਿਆ ਕਿ ਬਜਟ ਦੀ ਮਨਜ਼ੂਰੀ ਮਿਲਣ ਉਪਰੰਤ ਮੰਡੀ ਦੇ ਰੁਕੇ ਹੋਏ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇਗਾ। ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ 'ਤੇ ਅੱਗੇ ਵਧਾਇਆ ਜਾ ਰਿਹਾ ਹੈ। ਇਸ ਤਹਿਤ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਵੀ ਤਰਜੀਹ ਦੇ ਕੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਲੇਖਾਕਾਰ ਦੀਪਕ ਸਿੰਗਲਾ ਅਤੇ ਮਾਰਕੀਟ ਕਮੇਟੀ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

Ludhiana Market Committee Budget 2026 27 Punjab Mandi Board News Gurjeet Singh Gill Ludhiana Development Projects Punjab Government Development Works Bhagwant Mann Government Ludhiana Mandi Budget Punjab Agriculture Market News Village Link Roads Punjab L

Related News