NOW
ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ    ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ    ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ    ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ    ਨਸ਼ਿਆਂ ਖ਼ਿਲਾਫ਼ ਅੰਮ੍ਰਿਤਸਰ 'ਚ ਨਵੀਂ ਪਹਿਲ, ਈ-ਰਿਕਸ਼ਾ ਸ਼ਿਕਾਇਤ ਬਾਕਸ ਮੁਹਿੰਮ ਸ਼ੁਰੂ    46 ਕਰੋੜ ਰੁਪਏ ਦਾ ਬਜਟ ਪੇਸ਼: ਮਾਰਕੀਟ ਕਮੇਟੀ ਲੁਧਿਆਣਾ ਵੱਲੋਂ ਵਿਕਾਸ ਕਾਰਜਾਂ ਨੂੰ ਮਿਲੇਗੀ ਰਫ਼ਤਾਰ    ਚੇਅਰਮੈਨ ਵੇਅਰ ਹਾਊਸਿੰਗ ਕਾਰਪੋਰੇਸ਼ਨ ਰਣਧੀਰ ਸਿੰਘ ਧੀਰਾ ਖੁੱਡੀਆਂ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ    ਲੁਧਿਆਣਾ ਦੇ 2,927 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ, ਵੋਟਰ ਮੈਪਿੰਗ ਮੁਹਿੰਮ ਨੂੰ ਮਿਲੀ ਰਫ਼ਤਾਰ*    ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ     ਵੋਟਰਾਂ ਦੀ ਮੈਪਿੰਗ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ*   
ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ
June 12, 2026 12:07:03
Agriculture-News

ਨਰੂਲਾ / Patiala

ਪਟਿਆਲਾ 12 ਜੂਨ: ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ। ਉਹਨਾ ਦਸਿਆ ਕਿ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਹਨਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ—ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।ਉਹਨਾਂ ਦੱਸਿਆ ਕਿ ਇਸ ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿਚ ਡੂੰਘਾ ਦੱਬ ਦੇਣਾ ਚਾਹੀਦਾ ਹੈ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਖੇਤ ਵਿਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੌਨੇ ਦੀ ਫਸਲ ਦਾ ਸਮੇਂ—ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜ੍ਹੇ ਬਲਬ ਜਗ੍ਹਾ ਕੇ ਰੱਖੋ। ਜੇਕਰ ਟਿੱਡੇ ਦੀ ਆਮਦ ਨਜਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ.ਸੀ. ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸੀਨ/ਟੋਕਨ/ਡੋਮਿਨੇਂਟ 20 ਐਸ.ਜੀ. ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ.ਸੀ. ਜਾਂ 300 ਮਿ.ਲਿ. ਇਮੇਜਿਨ 10 ਐਸ.ਸੀ. ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ। ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜਲ ਦਾ ਇਸਤੇਮਾਲ ਕਰੋ। ਕੀਟਨਾਸ਼ਕਾਂ ਦਾ ਸਪਰੇਅ ਸਿਰਫ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ।

Agriculture News

Related News