ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ
July 27, 2026
Punjabi-Khabran

Dharaledar Bureau / Punjab

ਸੰਗਰੂਰ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਚਲਾਈ ਜਾ ਰਹੀ 'ਰੰਗਲਾ ਪੰਜਾਬ' ਸਕੀਮ ਤਹਿਤ ਅੱਜ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 5,51,00,000 ਰੁਪਏ (ਪੰਜ ਕਰੋੜ ਇਕਵੰਜਾ ਲੱਖ ਰੁਪਏ) ਦੀਆਂ ਗ੍ਰਾਂਟਾਂ ਦੇ ਚੈੱਕ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭੇਟ ਕੀਤੇ ਗਏ। ਇਸ ਸਬੰਧੀ ਪੀ.ਡਬਲਿਊ.ਡੀ. ਰੈਸਟ ਹਾਊਸ, ਸੰਗਰੂਰ ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਵਿਕਾਸ ਦੇ ਮਾਡਲ ਵਜੋਂ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਮੁਹੱਈਆ ਕਰਵਾਉਣ ਦੀ ਹੈ। ਇਸੇ ਉਦੇਸ਼ ਨਾਲ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਸਮੇਂ ਸਿਰ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਯੋਜਨਾ ਦੇ ਲਾਗੂ ਹੋਣ ਵਿੱਚ ਦੇਰੀ ਨਾ ਆਵੇ। ਵਿਧਾਇਕ ਨੇ ਦੱਸਿਆ ਕਿ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਦੀ ਵਰਤੋਂ ਗਲੀਆਂ ਅਤੇ ਨਾਲੀਆਂ ਦੀ ਉਸਾਰੀ, ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਛੱਪੜਾਂ ਦੇ ਨਵੀਨੀਕਰਨ, ਸਟਰੀਟ ਲਾਈਟਾਂ, ਧਰਮਸ਼ਾਲਾਵਾਂ, ਸ਼ਮਸ਼ਾਨਘਾਟਾਂ, ਪਾਰਕਾਂ, ਖੇਡ ਮੈਦਾਨਾਂ ਅਤੇ ਹੋਰ ਜਨਤਕ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਵਿੱਚ ਵੱਡਾ ਬਦਲਾਅ ਆਵੇਗਾ ਅਤੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਨਰਿੰਦਰ ਕੌਰ ਭਰਾਜ ਨੇ ਸਮੂਹ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਉੱਚ ਗੁਣਵੱਤਾ ਨਾਲ ਨੇਪਰੇ ਚੜ੍ਹਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਦੀ ਸੁਚੱਜੀ ਅਤੇ ਨਿਯਮਾਂ ਅਨੁਸਾਰ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਹਰ ਰੁਪਇਆ ਲੋਕਾਂ ਦੀ ਭਲਾਈ ਲਈ ਖਰਚ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਹਲਕਾ ਸੰਗਰੂਰ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਤਰਜੀਹਾਂ ਦੇ ਆਧਾਰ 'ਤੇ ਵਿਕਾਸ ਕਾਰਜ ਭਵਿੱਖ ਵਿੱਚ ਵੀ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਇਸ ਮੌਕੇ ਚੰਗਾਲ, ਖਿਲਰੀਆਂ, ਮੰਗਵਾਲ, ਸਾਰੋਂ, ਭਿੰਡਰਾਂ, ਬਾਲੀਆਂ, ਬੰਗਾਵਾਲੀ, ਬਲਿਆਲ, ਭੱਟੀਵਾਲ ਕਲਾਂ, ਭੱਟੀਵਾਲ ਖੁਰਦ, ਬੀਂਬੜ, ਬੀਂਬੜੀ, ਗਹਿਲਾਂ, ਝਨੇੜੀ, ਜੌਲੀਆਂ, ਲੱਖੇਵਾਲ, ਮਾਝੀ, ਮਹਿਸਮਪੁਰ, ਜਲਾਣ, ਭਰਾਜ, ਨਦਾਮਪੁਰ, ਨੰਦਗੜ੍ਹ, ਫੁੰਮਣਵਾਲ, ਸ਼ਾਹਪੁਰ, ਰਾਮਪੁਰਾ, ਫੱਗੂਵਾਲਾ, ਖੇੜੀ ਗਿੱਲਾਂ, ਚੰਨੋ, ਖੇੜੀ ਚੰਦਵਾਂ ਅਤੇ ਹਰਿਕ੍ਰਿਸ਼ਨਪੁਰਾ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ ਕੀਤੇ ਗਏ।

Punjabi Khabran


Recommended Posts