ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,   
ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ
July 30, 2026
Punjabi-Khabran

Dharaledar Bureau / Punjab

ਘੱਗਾ/ਬਾਦਸ਼ਾਹਪੁਰ/ਸ਼ੁਤਰਾਣਾ/ਪਾਤੜਾਂ, 30 ਜੁਲਾਈ: ਪੰਜਾਬ ਦੇ ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਭੂਮੀ ਅਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ। ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68,500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ 2 ਨਹਿਰਾਂ, 14 ਕੁੱਲ ਮਾਈਨਰ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ’ਤੇ 8.89 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਈਪਲਾਈਨਾਂ ਰਾਹੀਂ 18 ਪਿੰਡਾਂ ਦੀ ਕਰੀਬ 9,302 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਸ੍ਰੀ ਬਰਿੰਦਰ ਗੋਇਲ ਨੇ ਬਾਦਸ਼ਾਹਪੁਰ ਵਿਖੇ ਘੱਗਰ ਬੰਨ੍ਹ ਮਜ਼ਬੂਤ ਕਰਨ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਦੇ ਕਿਨਾਰੇ, ਜਿੱਥੇ ਕਿਤੇ ਢਾਹ ਲੱਗਣ ਦਾ ਖ਼ਦਸ਼ਾ ਸੀ, ਉੱਥੇ 1000 ਫੁੱਟ ਖੇਤਰ ‘ਤੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਿੰਦਰ ਗੋਇਲ ਨੇ ਕਿਹਾ ਕਿ ਡਰੇਨੇਜ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਪਿਛਲੇ ਸਾਲ ਦੌਰਾਨ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਉਹ ਕਦੇ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ, ਜਿਸ ਕਰਕੇ ਲੰਘੇ ਸਾਲ ਘੱਗਰ ਨਦੀ ਵਿੱਚ ਬਹੁਤਾਤ ‘ਚ ਆਏ ਪਾਣੀ ਦੇ ਬਾਵਜੂਦ ਕਿਸੇ ਵੀ ਥਾਂ ‘ਤੇ ਕੋਈ ਬੰਨ੍ਹ ਨਹੀਂ ਟੁੱਟਿਆ। ਉਨ੍ਹਾਂ ਦੱਸਿਆ ਕਿ ਬਾਦਸ਼ਾਹਪੁਰ ਵਿਖੇ ਵੀ ਖਨੌਰੀ ਦੀ ਤਰ੍ਹਾਂ ਗੇਜ ਲਗਾਈ ਜਾਵੇਗੀ ਅਤੇ ਹੁਣ ਤੱਕ ਹੜ੍ਹਾਂ ਤੋਂ ਬਚਾਅ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਰ ਸੇਵਾ, ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਨ। ਇਸ ਮੌਕੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਕੈਬਨਿਟ ਮੰਤਰੀ ਗੋਇਲ ਤੀਜੀ ਵਾਰ ਸ਼ੁਤਰਾਣਾ ਹਲਕੇ ‘ਚ ਆਕੇ ਉਦਘਾਟਨ ਕਰਕੇ ਗਏ ਹਨ, ਤੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਗਰ ਤੋਂ ਪਾਰਲੇ ਪਿੰਡਾਂ ਤੱਕ ਵੀ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਅਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇਗੀ। ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਿਆਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ, ਆਕਾਸ਼ ਅਗਰਵਾਲ, ਸਮੇਤ ਵੱਡੀ ਗਿਣਤੀ ਕਿਸਾਨ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Punjabi Khabran


Recommended Posts