ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ   
ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ
August 3, 2026
Punjabi-Khabran

Dharaledar Bureau / Punjab

ਭਵਾਨੀਗੜ੍ਹ, 3 ਅਗਸਤ: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਹਲਕੇ ਦੇ ਪਿੰਡ ਸੰਤੋਖਪੁਰਾ, ਰਸੂਲਪੁਰ ਛੰਨਾ, ਬਖਤੜਾ, ਦਿਆਲਪੁਰਾ, ਬਖੋਪੀਰ ਅਤੇ ਸਕਰੌਦੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਸਬੰਧੀ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦੇ ਤੁਰੰਤ ਅਤੇ ਸਮੇਂਬੱਧ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਸਿਰਫ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਸਥਾਈ ਹੱਲ ਨੂੰ ਯਕੀਨੀ ਬਣਾਉਣਾ ਵੀ ਹੈ, ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਿੰਡਾਂ ਦੀਆਂ ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਪਾਰਕਾਂ, ਖੇਡ ਮੈਦਾਨਾਂ ਅਤੇ ਹੋਰ ਜਨਤਕ ਸਹੂਲਤਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪਿੰਡਾਂ ਦੇ ਵਸਨੀਕਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਜੀਵਨ ਮਾਹੌਲ ਮਿਲ ਸਕੇ। ਇਸ ਮੌਕੇ ਵਿਧਾਇਕ ਨੇ ਪਿੰਡ ਬਖਤੜਾ ਵਿੱਚ ਗਲੀਆਂ ਦੇ ਨਿਰਮਾਣ ਲਈ 8.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਪੰਚਾਇਤ ਨੂੰ ਸੌਂਪਿਆ। ਉਨ੍ਹਾਂ ਦੱਸਿਆ ਕਿ ਹੋਰਨਾਂ ਪਿੰਡਾਂ ਲਈ ਪਹਿਲਾਂ ਹੀ ਜਾਰੀ ਕੀਤੀਆਂ ਗ੍ਰਾਂਟਾਂ ਨਾਲ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਇਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਵਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਯੋਗ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਆਲੇ-ਦੁਆਲੇ ਦੇ ਯੋਗ ਲਾਭਪਾਤਰੀਆਂ ਨੂੰ ਵੀ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਨੇ ਕਿਹਾ ਕਿ ਹਲਕਾ ਸੰਗਰੂਰ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦਾ ਸਹਿਯੋਗ ਅਤੇ ਸੁਝਾਅ ਬਹੁਤ ਮਹੱਤਵਪੂਰਨ ਹਨ। ਲੋਕਾਂ ਦੀਆਂ ਲੋੜਾਂ ਅਤੇ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਵਿਕਾਸ ਯੋਜਨਾਵਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਰ ਪਿੰਡ ਵਿੱਚ ਸੰਤੁਲਿਤ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸਮੂਹ ਪੰਚਾਇਤਾਂ ਤੋਂ ਇਲਾਵਾ ਤੇਜਵਿੰਦਰ ਸਿੰਘ ਸੰਤੋਖਪੁਰਾ, ਚਮਕੌਰ ਸਿੰਘ ਖੇੜੀ ਚੰਦਵਾ, ਲਖਵਿੰਦਰ ਸਿੰਘ ਫੱਗੂਵਾਲ, ਹਰਜੀਤ ਸਿੰਘ ਬਖੋਪੀਰ, ਕੇਵਲ ਸਿੰਘ ਦਿਆਲਪੁਰਾ, ਚਮਕੌਰ ਸਿੰਘ ਦਿਆਲਪੁਰਾ, ਰਿੱਕੀ ਸਰਪੰਚ, ਅਵਤਾਰ ਸਿੰਘ ਸਕਰੌਦੀ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ, ਪੰਚ-ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts