ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ   
ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'
August 4, 2026
Punjabi-Khabran

Dharaledar Bureau / Punjab

ਧੂਰੀ, 4 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਮਾਂਬੱਧ ਅਤੇ ਤਰਜੀਹੀ ਆਧਾਰ 'ਤੇ ਹੱਲ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ 'ਲੋਕ ਮਿਲਣੀ' ਮੁਹਿੰਮ ਤਹਿਤ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੀ ਕਾਰਵਾਈ ਕਰਨ ਅਤੇ ਬਾਕੀ ਮਾਮਲਿਆਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਨੂੰ ਆਪਣੀ ਪਹਿਲੀ ਤਰਜੀਹ ਬਣਾਇਆ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਦਾ ਮਕਸਦ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਬੂਹੇ ਤੱਕ ਲੈ ਕੇ ਜਾਣਾ ਹੈ ਤਾਂ ਜੋ ਹਰ ਨਾਗਰਿਕ ਨੂੰ ਸਮੇਂ ਸਿਰ ਇਨਸਾਫ਼ ਅਤੇ ਸਰਕਾਰੀ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਅਨੇਕਾਂ ਇਤਿਹਾਸਕ ਪਹਿਲਕਦਮੀਆਂ ਨੂੰ ਸਫ਼ਲਤਾਪੂਰਵਕ ਲਾਗੂ ਕਰ ਰਹੀ ਹੈ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਦਕਿ ਜ਼ੀਰੋ ਬਿਜਲੀ ਬਿੱਲ ਦੀ ਸਕੀਮ ਤਹਿਤ ਲੱਖਾਂ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਇਸੇ ਤਰ੍ਹਾਂ ਸੂਬੇ ਭਰ ਵਿੱਚ ਸਥਾਪਤ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉਪਲਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਧੁਨਿਕ ਖੇਡ ਮੈਦਾਨਾਂ ਅਤੇ ਖੇਡ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਖਿਆ, ਸਿਹਤ, ਰੋਜ਼ਗਾਰ, ਬੁਨਿਆਦੀ ਢਾਂਚੇ ਅਤੇ ਕਿਸਾਨ ਭਲਾਈ ਦੇ ਖੇਤਰ ਵਿੱਚ ਵੀ ਸਰਕਾਰ ਵੱਲੋਂ ਲਗਾਤਾਰ ਲੋਕ-ਪੱਖੀ ਫ਼ੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਖੇਤਰ ਦੇ ਵਿਕਾਸ ਲਈ ਸਰਕਾਰ ਨਾਲ ਸਰਗਰਮ ਭਾਈਵਾਲ ਬਣਨ। ਇਸ ਮੌਕੇ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀ ਚੇਅਰਮੈਨ ਚਰਨ ਸਿੰਘ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਸਰਪੰਚ ਅਮ੍ਰਿਤਪਾਲ ਸਿੰਘ (ਘਨੌਰੀ ਕਲਾਂ), ਸਰਪੰਚ ਮਨਪ੍ਰੀਤ ਸ਼ਰਮਾ (ਜਹਾਂਗੀਰ) ਅਤੇ ਹੋਰ ਪਤਵੰਤੇ ਹਾਜ਼ਰ ਸਨ।

Punjabi Khabran


Recommended Posts