August 17, 2026
ਨਰੂਲਾ / Bathinda
ਬਠਿੰਡਾ, 16 ਅਗਸਤ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦੇ ਦੂਜੇ ਪੜਾਅ ਤਹਿਤ ਬਠਿੰਡਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਹ ਕੈਂਪ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਕਰਵਾਏ ਗਏ। ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (BLOs) ਨੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਆਮ ਲੋਕਾਂ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ ਵਿੱਚ ਮਦਦ ਕੀਤੀ। ਇਸ ਮੌਕੇ ਵੋਟਰਾਂ ਨੂੰ ਡਰਾਫ਼ਟ ਵੋਟਰ ਸੂਚੀ ਵਿੱਚ ਦਰਜ ਆਪਣੇ ਵੇਰਵਿਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਿਹੜੇ ਵੋਟਰ ਅੱਜ ਬੂਥ ’ਤੇ ਜਾ ਕੇ ਸੂਚੀ ਨਹੀਂ ਦੇਖ ਸਕੇ, ਉਹ ਡਰਾਫ਼ਟ ਵੋਟਰ ਸੂਚੀ ਆਨਲਾਈਨ ਵੀ ਚੈੱਕ ਕਰ ਸਕਦੇ ਹਨ। ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਡਰਾਫ਼ਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਿਆ ਹੈ ਤਾਂ ਉਹ 12 ਸਤੰਬਰ 2026 ਤੱਕ ਫਾਰਮ ਨੰਬਰ 6 ਰਾਹੀਂ ਆਨਲਾਈਨ ਜਾਂ ਦਸਤੀ ਰੂਪ ਵਿੱਚ ਆਪਣਾ ਦਾਅਵਾ ਦਰਜ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੇ ਫਾਰਮ ਪ੍ਰਾਪਤ ਹੋਏ ਹਨ ਪਰ ਉਨ੍ਹਾਂ ਦੀ ਮੈਪਿੰਗ 2003 ਦੀ ਵੋਟਰ ਸੂਚੀ ਨਾਲ ਨਹੀਂ ਹੋਈ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਣ-ਮੈਪਡ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਰਾਜੇਸ਼ ਧੀਮਾਨ ਨੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 13 ਅਗਸਤ ਤੋਂ 12 ਸਤੰਬਰ 2026 ਤੱਕ ਚੱਲਣ ਵਾਲੀ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਸਰਗਰਮੀ ਨਾਲ ਹਿੱਸਾ ਲੈਣ, ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਮ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਨਾ ਰਹਿ ਜਾਵੇ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵਿਸ਼ੇਸ਼ ਗਹਿਰੀ ਸੁਧਾਈ (SIR) ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੌਲ-ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਬਠਿੰਡਾ ਵੋਟਰ ਸੂਚੀ, Bathinda Voter List 2026, SIR Punjab 2026, ਵਿਸ਼ੇਸ਼ ਗਹਿਰੀ ਸੁਧਾਈ, Special Intensive Revision Punjab, ਵੋਟਰ ਲਿਸਟ ਪੰਜਾਬ, ਡਰਾਫ਼ਟ ਵੋਟਰ ਸੂਚੀ, Form 6 Punjab, ਵੋਟਰ ਨਾਮ ਚੈੱਕ ਕਰੋ, BLO Special Camp Bathinda, ਬਠਿੰਡਾ ਚੋਣ ਕੈਂਪ, Punjab Voter List, Election Commission Punjab, ਬਠਿੰਡਾ ਨਿਊਜ਼, Punjab Election News, Voter List Update 2026, 1950 Voter Helpline #BathindaNews #Bathinda #PunjabVoterList #SIR2026 #VoterList2026 #PunjabElection #ElectionCommission #VoterList #Form6 #BLO #PunjabNews #ElectionNews #VoterUpdate #PunjabGovernment #BathindaAdministration #IndianElection #VoterAwareness #DDCOnlineNews
12 16 sir blos 10 1 12 2026 6 2003 13 12 2026 13 8 2026 12 2026 sir 1950 Seo Keywords Bathinda Voter List 2026 Sir Punjab 2026 Special Intensive Revision Punjab Form 6 Punjab Blo Special Camp Bathinda Punjab Voter List Election Commission Punjab Punjab E