ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਨਵੀਨੀਕਰਨ ਤੇ ਸੁੰਦਰੀਕਰਨ ਦਾ ਕਾਰਜ ਅਕਤੂਬਰ ਤੱਕ ਹੋਵੇਗਾ ਮੁਕੰਮਲ: ਬਲਤੇਜ ਸਿੰਘ ਪੰਨੂ
September 3, 2026
Punjabi-Khabran-Punjab-News-Brea

Dharaledar Bureau / Punjab

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਅੱਜ ਇੱਥੇ ਇਤਿਹਾਸਕ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਨਵੀਨੀਕਰਨ ਤੇ ਸੁੰਦਰੀਕਰਨ ਦੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੰਦਿਰ ਸਲਾਹਕਾਰੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਸੀਏ ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਸਮੇਤ ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਵੀ ਮੌਜੂਦ ਸਨ। ਬਲਤੇਜ ਸਿੰਘ ਪੰਨੂ ਨੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਪ੍ਰਗਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਇਸ ਕਾਰ ਸੇਵਾ ਦਾ ਜਾਇਜ਼ਾ ਲੈ ਰਹੇ ਹਨ ਅਤੇ ਲੋਕ ਨਿਰਮਾਣ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕਰਦੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਤੇਜ ਸਿੰਘ ਪੰਨੂ ਨੇ ਦੱਸਿਆ ਕਿ ਮੰਦਿਰ ਦੇ ਸੁੰਦਰੀਕਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਇਹ ਸਾਰੇ ਵਿਕਾਸ ਕਾਰਜ ਅਕਤੂਬਰ ਮਹੀਨੇ ਤੱਕ ਮੁਕੰਮਲ ਕਰ ਲਏ ਜਾਣਗੇ, ਇਸ ਉਪਰੰਤ ਮੰਦਿਰ ਦੀ ਨਵੀਂ ਤੇ ਨਿਵੇਕਲੀ ਤਸਵੀਰ ਸਾਹਮਣੇ ਆਵੇਗੀ। ਪੰਨੂ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਮੰਦਿਰ ਵਿੱਚ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਇਹ ਇੱਕ ਪੁਰਾਤਨ ਮੰਦਿਰ ਹੈ ਅਤੇ ਇਸ ਦੀ ਬਹੁਤ ਵੱਡੀ ਮਾਨਤਾ ਹੈ, ਇੱਥੇ ਭਗਤਾਂ ਦੀਆਂ ਲੰਮੀਆਂ ਲਾਈਨਾਂ ਲੱਗਦੀਆਂ ਹਨ ਅਤੇ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ, ਇਸ ਲਈ ਪਖਾਨਿਆਂ ਤੋਂ ਲੈ ਕੇ ਬੈਠਣ, ਪੀਣ ਵਾਲੇ ਪਾਣੀ, ਲੰਗਰ ਅਤੇ ਸੁਰੱਖਿਆ ਦੀ ਕੀਤੇ ਜਾ ਰਹੇ ਇੰਤਜਾਮਾਂ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਕਾਰਜ ਸ਼ਰਧਾਲੂਆਂ ਦੀ ਆਸਥਾ, ਸੁਵਿਧਾ ਅਤੇ ਸੁਰੱਖਿਆ ਨੂੰ ਸਰਵਉੱਚ ਤਰਜੀਹ ਦਿੰਦਿਆਂ ਕੀਤੇ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਸ਼੍ਰੀ ਕਾਲੀ ਮਾਤਾ ਮੰਦਿਰ ਨਾ ਸਿਰਫ਼ ਪੰਜਾਬ ਜਾਂ ਭਾਰਤ, ਸਗੋਂ ਦੁਨੀਆਂ ਭਰ ਦੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਇੱਕ ਵੱਡਾ ਆਕਰਸ਼ਣ ਦਾ ਕੇਂਦਰ ਬਣ ਕੇ ਉੱਭਰੇਗਾ। ਇਸ ਨਾਲ ਇਲਾਕੇ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਬਲਤੇਜ ਸਿੰਘ ਪੰਨੂ ਨੇ ਮੰਦਿਰ ਸਲਾਹਕਾਰ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਦੇ ਨਾਲ ਓਐਸਡੀ ਗੁਰਵਿੰਦਰ ਸਿੰਘ, ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ, ਸਿਮਰਨ ਗਰੇਵਾਲ ਅਤੇ ਹੋਰ ਆਗੂ ਵੀ ਮੌਜੂਦ ਸਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts