ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਸਕੂਲ ਤੋਂ ਬੰਕ ਮਾਰ ਕੇ ਭਾਖੜਾ ਨਹਿਰ ’ਤੇ ਪਹੁੰਚੇ ਤਿੰਨ ਨੌਜਵਾਨ, ਇੱਕ ਨਹਿਰ ਦੇ ਤੇਜ਼ ਵਹਾਅ ’ਚ ਵਹਿਆ
September 4, 2026
Bhakra-Canal-Punjab-News-Canal-A

Dharaledar Bureau / Punjab

ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਕਕਰਾਲਾ ਪਿੰਡ ਨੇੜੇ ਭਾਖੜਾ ਨਹਿਰ ਵਿੱਚ ਇੱਕ ਨੌਜਵਾਨ ਦੇ ਵਹਿ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਸਕੂਲ ਤੋਂ ਬੰਕ ਮਾਰ ਕੇ ਭਾਖੜਾ ਨਹਿਰ ਦੇ ਕੰਢੇ ਪਹੁੰਚੇ ਸਨ। ਇਸ ਦੌਰਾਨ ਇੱਕ ਨੌਜਵਾਨ ਨੇ ਕਥਿਤ ਤੌਰ ’ਤੇ ਨਹਿਰ ਵਿੱਚ ਛਾਲ ਮਾਰ ਦਿੱਤੀ। ਨੌਜਵਾਨ ਨੂੰ ਬਚਾਉਣ ਲਈ ਉਸਦੇ ਨਾਲ ਮੌਜੂਦ ਦੋ ਸਾਥੀਆਂ ਨੇ ਵੀ ਪਾਣੀ ਵਿੱਚ ਛਾਲ ਮਾਰੀ, ਪਰ ਨਹਿਰ ਦੇ ਤੇਜ਼ ਵਹਾਅ ਕਾਰਨ ਉਹ ਉਸ ਤੱਕ ਨਹੀਂ ਪਹੁੰਚ ਸਕੇ। ਦੋਵੇਂ ਨੌਜਵਾਨ ਕਿਸੇ ਤਰ੍ਹਾਂ ਨਹਿਰ ਦੇ ਕਿਨਾਰੇ ਲੱਗੀਆਂ ਟਾਹਣੀਆਂ ਆਦਿ ਨੂੰ ਫੜ ਕੇ ਸੁਰੱਖਿਅਤ ਬਾਹਰ ਨਿਕਲ ਆਏ, ਜਦਕਿ ਤੀਜਾ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਿਆ। ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 10 ਤੋਂ 10:30 ਵਜੇ ਦੇ ਵਿਚਕਾਰ ਫੋਨ ਰਾਹੀਂ ਘਟਨਾ ਦੀ ਜਾਣਕਾਰੀ ਮਿਲੀ। ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਅਤੇ ਬਚਾਅ ਟੀਮਾਂ ਵੱਲੋਂ ਲਾਪਤਾ ਨੌਜਵਾਨ ਦੀ ਭਾਲ ਲਈ ਕਾਰਵਾਈ ਸ਼ੁਰੂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਨੌਜਵਾਨਾਂ ਦੀ ਉਮਰ ਕਰੀਬ 17 ਤੋਂ 19 ਸਾਲ ਦੇ ਵਿਚਕਾਰ ਹੈ। ਬਚੇ ਦੋਵੇਂ ਨੌਜਵਾਨਾਂ ਤੋਂ ਪੁਲਿਸ ਵੱਲੋਂ ਘਟਨਾ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਵੀ ਮੌਕੇ ’ਤੇ ਪਹੁੰਚ ਗਏ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਟਿਆਲਾ, ਸਮਾਣਾ, ਪਾਤੜਾਂ ਅਤੇ ਖਨੌਰੀ ਸਮੇਤ ਹੋਰ ਇਲਾਕਿਆਂ ਦੀਆਂ ਬਚਾਅ ਟੀਮਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ। ਫਿਲਹਾਲ ਨਹਿਰ ਵਿੱਚ ਲਾਪਤਾ ਨੌਜਵਾਨ ਦੀ ਭਾਲ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

Bhakra Canal Punjab News Canal Accident Youth Swept Away Students Accident Breaking News Punjab Breaking News


Recommended Posts