ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ—ਮਹਿਲਾਵਾਂ ਦੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ
September 5, 2026
Punjabi-Khabran-Punjab-News-Brea

Dharaledar Bureau / Punjab

ਸੰਗਰੂਰ, 5 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਘਾਬਦਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਯੋਜਨਾ ਨਾਲ ਜੁੜੀਆਂ ‘ਸਖੀਆਂ’ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਨੂੰ ਸਮਾਜ ਵਿੱਚ ਬਣਦਾ ਸਨਮਾਨ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਆਤਮਨਿਰਭਰ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ‘ਸਖੀਆਂ’ ਇਸ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਮਜ਼ਬੂਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਪਹਿਲਕਦਮੀ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਯਤਨ ਨਿਰੰਤਰ ਜਾਰੀ ਰਹਿਣਗੇ। ਵਿਧਾਇਕਾ ਨੇ ਸਨਮਾਨਿਤ ‘ਸਖੀਆਂ’ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਇਲਾਕੇ ਦੀਆਂ ਹੋਰ ਮਹਿਲਾਵਾਂ ਨੂੰ ਸਰਕਾਰੀ ਭਲਾਈ ਸਕੀਮਾਂ, ਮਹਿਲਾ ਅਧਿਕਾਰਾਂ ਅਤੇ ਆਤਮਨਿਰਭਰਤਾ ਸਬੰਧੀ ਜਾਗਰੂਕ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ ਤੋਂ ਇਲਾਵਾ ਮਹਿਲਾ ਆਗੂ ਸੁਰਜੀਤ ਕੌਰ, ਨਰਿੰਦਰ ਕੌਰ, ਸੁਰਬੀ ਧੀਮਾਨ ਅਤੇ ਮਨਦੀਪ ਕੌਰ ਵੀ ਹਾਜ਼ਰ ਰਹੇ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts