ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਮਿਸ਼ਨ ਕਲੀਨ ਪੰਜਾਬ ਤਹਿਤ ਪਾਤੜਾਂ ਅਤੇ ਘੱਗਾ ਵਿਚ ਸਫ਼ਾਈ ਮੁਹਿੰਮ
September 5, 2026
Patiala-Latest-News

Dharaledar Bureau / Punjab

ਪਟਿਆਲਾ, 5 ਸਤੰਬਰ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਚਲਾਏ ਜਾ ਰਹੇ ਦਸ ਦਿਨਾਂ ਸਫ਼ਾਈ ਮਹਾ ਅਭਿਆਨ ਤਹਿਤ ਅੱਜ ਨਗਰ ਕੌਂਸਲ ਪਾਤੜਾਂ ਅਤੇ ਨਗਰ ਪੰਚਾਇਤ ਘੱਗਾ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਸ੍ਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਮੇਨ ਬਾਜ਼ਾਰ, ਸਰਵਿਸ ਰੋਡ, ਕਾਹਨਗੜ੍ਹ ਰੋਡ ਅਤੇ ਵੱਖ-ਵੱਖ ਮਾਰਕੀਟਾਂ ਵਿੱਚ ਸਫ਼ਾਈ ਕਰਵਾਈ ਗਈ। ਇਸ ਦੌਰਾਨ ਸਫ਼ਾਈ ਸੇਵਕਾਂ ਵੱਲੋਂ ਸੜਕਾਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਹਟਾ ਕੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਇਆ ਗਿਆ। ਇਸ ਮੌਕੇ ਸੈਨਟਰੀ ਇੰਸਪੈਕਟਰ ਸ੍ਰੀ ਨਰਿੰਦਰ ਸ਼ਰਮਾ, ਸ੍ਰੀ ਅਨੁਵਿੰਦਰ ਸਿੰਘ, ਸਮੂਹ ਐਮ.ਸੀ. ਸਾਹਿਬਾਨ, ਨਗਰ ਕੌਂਸਲ ਦਾ ਸਮੂਹ ਸਟਾਫ਼ ਅਤੇ ਸਫ਼ਾਈ ਸੇਵਕ ਮੌਜੂਦ ਸਨ। ਇਸ ਤੋਂ ਇਲਾਵਾ ਸੀ.ਐਫ. ਸ੍ਰੀ ਮਨਪ੍ਰੀਤ ਸਿੰਘ ਅਤੇ ਮੋਟੀਵੇਟਰ ਸ੍ਰੀ ਲਵਪ੍ਰੀਤ ਸਿੰਘ ਤੇ ਸ੍ਰੀ ਵਿਸ਼ਾਲ ਕੁਮਾਰ ਨੇ ਵੀ ਸਫ਼ਾਈ ਮੁਹਿੰਮ ਵਿੱਚ ਸਹਿਯੋਗ ਦਿੱਤਾ। ਇਸੇ ਤਰ੍ਹਾਂ ਨਗਰ ਪੰਚਾਇਤ ਘੱਗਾ ਵੱਲੋਂ ਪ੍ਰਧਾਨ ਸ੍ਰੀ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਹਨੂਮਾਨ ਚੌਂਕ, ਗੁੱਗਾ ਮਾੜੀ ਰੋਡ ਅਤੇ ਬ੍ਰਾਹਮਣ ਮਾਜਰਾ ਰੋਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਇਲਾਕੇ ਦੀ ਸਫ਼ਾਈ ਕਰਕੇ ਕੂੜਾ-ਕਰਕਟ ਨੂੰ ਸੁਚੱਜੇ ਢੰਗ ਨਾਲ ਹਟਾਇਆ ਗਿਆ। ਇਸ ਮੌਕੇ ਸ੍ਰੀ ਮਨਜੀਤ ਸਿੰਘ, ਮੋਟੀਵੇਟਰ ਸ੍ਰੀ ਕੁਲਦੀਪ ਸਿੰਘ, ਐੱਮ.ਸੀ. ਸ੍ਰੀ ਅਮਨਦੀਪ ਸਿੰਘ, ਸ੍ਰੀ ਜਸਪਾਲ ਸਿੰਘ, ਸ੍ਰੀ ਸੁਰਜੀਤ ਰਾਮ ਸ਼ਰਮਾ, ਸ੍ਰੀ ਭੁਪਿੰਦਰ ਸਿੰਘ, ਸ੍ਰੀ ਦਰਸ਼ਨ ਸਿੰਘ ਸਮੇਤ ਸਮੂਹ ਐਮ.ਸੀ. ਸਾਹਿਬਾਨ, ਨਗਰ ਪੰਚਾਇਤ ਘੱਗਾ ਦਾ ਸਮੂਹ ਸਟਾਫ਼ ਅਤੇ ਸਫ਼ਾਈ ਸੇਵਕ ਮੌਜੂਦ ਸਨ। ਨਗਰ ਕੌਂਸਲ ਪਾਤੜਾਂ ਅਤੇ ਨਗਰ ਪੰਚਾਇਤ ਘੱਗਾ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ ਤਾਂ ਜੋ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ।

Patiala Latest News


Recommended Posts