ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ, 24 ਅਧਿਆਪਕ ਸਨਮਾਨਿਤ
September 5, 2026
Sangrur-Latest-News-Punjabi-Khab

Dharaledar Bureau / Sangrur

ਸੰਗਰੂਰ, 5 ਸਤੰਬਰ: ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਨੂੰ ਸਮਰਪਿਤ ਅੱਜ ਸੰਗਰੂਰ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਆਯੋਜਿਤ ਇਸ ਸਮਾਗਮ ਦੌਰਾਨ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਮਿਹਨਤ, ਸਮਰਪਣ ਅਤੇ ਸ਼ਾਨਦਾਰ ਕਾਰਗੁਜ਼ਾਰੀ ਲਈ 24 ਅਧਿਆਪਕਾਂ ਨੂੰ ਸੰਗਰੂਰ ਦੇ ਪਹਿਲੇ ‘ਸੰਤ ਅਤਰ ਸਿੰਘ ਐਜੂਕੇਸ਼ਨ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਅਧਿਆਪਕ ਦਿਵਸ ਮੌਕੇ ਕਰਵਾਏ ਗਏ ਇਸ ਸਮਾਗਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਨਮਾਨਿਤ ਅਧਿਆਪਕਾਂ ਨੂੰ ਅਵਾਰਡ ਪ੍ਰਦਾਨ ਕੀਤੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆ ਪ੍ਰਦਾਨ ਕਰਨ ਵਾਲੇ ਨਹੀਂ, ਸਗੋਂ ਸਮਾਜ ਅਤੇ ਦੇਸ਼ ਦਾ ਭਵਿੱਖ ਘੜਨ ਵਾਲੇ ਮਹੱਤਵਪੂਰਨ ਨਿਰਮਾਤਾ ਹਨ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਮਿਲਦੀ ਹੈ ਅਤੇ ਸਮਾਜ ਨੂੰ ਜ਼ਿੰਮੇਵਾਰ ਨਾਗਰਿਕ ਪ੍ਰਾਪਤ ਹੁੰਦੇ ਹਨ। ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਜੀ ਨੇ ਸਿੱਖਿਆ, ਅਧਿਆਤਮਿਕਤਾ ਅਤੇ ਮਨੁੱਖਤਾ ਦੀ ਸੇਵਾ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਵਿਚਾਰ ਅੱਜ ਵੀ ਸਮਾਜ ਨੂੰ ਸੇਵਾ, ਸਾਦਗੀ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਜੁੜ ਕੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਅਜਿਹੇ ਸਮਾਗਮ ਉਨ੍ਹਾਂ ਦੀ ਮਹਾਨ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਅਧਿਆਪਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਸਨਮਾਨਿਤ ਅਧਿਆਪਕਾਂ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਹੋਰ ਵੀ ਸਮਰਪਣ ਅਤੇ ਉਤਸ਼ਾਹ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਪੁੱਜੀਆਂ ਸ਼ਖਸ਼ੀਅਤਾਂ ਨੂੰ ਜੀ ਆਇਆ ਆਖਿਆ ਅਤੇ ਕਾਲਜ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਭੰਗੂ, ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਅਕਾਲ ਕਾਲਜ ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾ, ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਬਾਜਵਾ, ਡਾ. ਅਮਨਦੀਪ ਕੌਰ, ਡਾ. ਸੁਖਦੀਪ ਕੌਰ, ਡਾ. ਗੀਤਾ ਠਾਕੁਰ, ਡਾ. ਗੁਰਪ੍ਰੀਤ ਕੌਰ ਗਰੇਵਾਲ, ਡਾ. ਅਮਨਦੀਪ ਕੌਰ ਬਾਠ, ਵਿਜੈ ਪਲਾਹਾ, ਜਸਬੀਰ ਸਿੰਘ, ਪ੍ਰੋ. ਜਸਪਾਲ ਸਿੰਘ, ਡਾ. ਪਦਮਪ੍ਰੀਤ ਕੌਰ, ਸਿਆਸਤ ਸਿੰਘ ਗਿੱਲ, ਗੁਮਧੂਰ ਸਿੰਘ, ਹਰਜੀਤ ਸਿੰਘ ਸਜੂਮਾ, ਬਲਦੇਵ ਸਿੰਘ ਭਮਾ ਬੱਧੀ, ਮਨਜੀਤ ਸਿੰਘ, ਕੋਚ ਲਾਭ ਸਿੰਘ ਸੰਗਰੂਰ, ਦਰਬਾਰਾ ਸਿੰਘ ਚੱਠਾ, ਜੋਗਾ ਸਿੰਘ, ਜੀਤ ਹਰਜੀਤ ਸਿੰਘ, ਕੁਲਵੰਤ ਕਸਕ ਸਮੇਤ ਹੋਰ ਨਾਮਵਰ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Sangrur Latest News Punjabi Khabran


Recommended Posts