ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਕੀ ਭਾਖੜਾ ਡੈਮ ਸੱਚਮੁੱਚ ਸੁਰੱਖਿਅਤ ਹੈ? Bbmb ਚੇਅਰਮੈਨ ਨੇ ਸੰਸਦੀ ਕਮੇਟੀ ਨੂੰ ਦਿੱਤਾ ਇਹ ਜਵਾਬ
September 8, 2026
-Bbmb-

Prabhsimran Singh /

ਭਾਖੜਾ ਡੈਮ ਜਲਦ ਟੁੱਟਣ ਦੀਆਂ ਫੈਲ ਰਹੀਆਂ ਅਫ਼ਵਾਹਾਂ ਵਿਚਾਲੇ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਖੜਾ ਨੰਗਲ ਡੈਮ ਦੀ ਸੁਰੱਖਿਆ ਨੂੰ ਲੈ ਕੇ ਉੱਠ ਰਹੇ ਸਵਾਲਾਂ ’ਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਚੇਅਰਮੈਨ ਨੇ ਸੰਸਦੀ ਸਥਾਈ ਕਮੇਟੀ ਨੂੰ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹੈ। ਸੰਸਦੀ ਕਮੇਟੀ ਦੇ ਚੇਅਰਮੈਨ ਸ਼੍ਰੀਰੰਗ ਅੱਪਾ ਚੰਦੂ ਬਾਰਨੇ ਨੇ ਸੋਮਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਭਾਖੜਾ ਡੈਮ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਉਠਾਏ। ਇਸ ਦੇ ਨਾਲ ਹੀ ਡੈਮ ਦੀ ਮੌਜੂਦਾ ਸਥਿਤੀ, ਸੁਰੱਖਿਆ ਮੁਲਾਂਕਣ ਅਤੇ ਆਡਿਟ ਦੀ ਲੋੜ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਬਾਰਨੇ ਮੁਤਾਬਕ, ਕਮੇਟੀ ਮੈਂਬਰਾਂ ਨੇ ਖਾਸ ਤੌਰ ’ਤੇ ਡੈਮ ਦੀ ਮੌਜੂਦਾ ਸਥਿਤੀ ਅਤੇ ਇਸ ਦੀ ਸੁਰੱਖਿਆ ਨਾਲ ਜੁੜੀ ਜਾਣਕਾਰੀ ਮੰਗੀ। ਇਹ ਸਵਾਲ ਪਹਿਲਾਂ ਸਾਹਮਣੇ ਆ ਚੁੱਕੀਆਂ ਚਿੰਤਾਵਾਂ ਦੇ ਮੱਦੇਨਜ਼ਰ ਕੀਤੇ ਗਏ ਸਨ। ਇਸ ’ਤੇ BBMB ਚੇਅਰਮੈਨ ਨੇ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਭਾਖੜਾ ਡੈਮ ਸੁਰੱਖਿਅਤ ਹੈ। ਮੀਟਿੰਗ ਦੌਰਾਨ ਨੇਪਾਲ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦਾ ਮੁੱਦਾ ਵੀ ਚਰਚਾ ਵਿੱਚ ਆਇਆ। ਕਮੇਟੀ ਮੈਂਬਰਾਂ ਨੇ ਪੁੱਛਿਆ ਕਿ ਕੀ ਇਸ ਤਰ੍ਹਾਂ ਦੀਆਂ ਕੁਦਰਤੀ ਆਫ਼ਤਾਂ ਭਾਰਤ ਵਿੱਚ ਵੀ ਵੱਡੇ ਡੈਮਾਂ ਲਈ ਕਿਸੇ ਤਰ੍ਹਾਂ ਦਾ ਜੋਖਮ ਪੈਦਾ ਕਰ ਸਕਦੀਆਂ ਹਨ। ਬਾਰਨੇ ਨੇ ਦੱਸਿਆ ਕਿ ਮੈਂਬਰਾਂ ਵੱਲੋਂ ਇਸ ਸਬੰਧੀ ਵੀ ਕਈ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਜਵਾਬ ਸਬੰਧਤ ਅਧਿਕਾਰੀਆਂ ਵੱਲੋਂ ਦਿੱਤੇ ਗਏ। ਮੀਟਿੰਗ ਵਿੱਚ ਡੈਮ ਦੀ ਸੁਰੱਖਿਆ ਅਤੇ ਸੰਭਾਵਿਤ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ ਨੂੰ ਲੈ ਕੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

Bbmb


Recommended Posts