Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ
September 17, 2026
-Hamare-Ram-Patiala-Hamare-Ram-D

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਹੋਣਗੇ 4 ਸ਼ੋਅ—ਡਾ. ਬਲਬੀਰ ਸਿੰਘ ਤੇ ਦੀਪਕ ਬਾਲੀ

ਨਰੂਲਾ / Patiala

ਪਟਿਆਲਾ, 17 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਈ ਜਾ ਰਹੀ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਹੁਣ ਪਟਿਆਲਾ ਵਿੱਚ ਵੀ ਹੋਣ ਜਾ ਰਹੀ ਹੈ। 18 ਅਤੇ 19 ਸਤੰਬਰ ਨੂੰ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਭਾਦਸੋਂ ਰੋਡ, ਪਟਿਆਲਾ ਵਿਖੇ ਇਸ ਨਾਟਕ ਦੇ ਕੁੱਲ ਚਾਰ ਸ਼ੋਅ ਕਰਵਾਏ ਜਾਣਗੇ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪੰਜਾਬ ਹੈਰੀਟੇਜ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਨ੍ਹਾਂ ਪੇਸ਼ਕਾਰੀਆਂ ਵਿੱਚ ਸ਼ਾਮਲ ਹੋ ਕੇ ਮਰਿਆਦਾ ਪੁਰਸ਼ੋਤਮ ਭਗਵਾਨ ਰਾਮ ਦੇ ਜੀਵਨ, ਆਦਰਸ਼ਾਂ ਅਤੇ ਸੰਦੇਸ਼ 'ਤੇ ਆਧਾਰਿਤ ਇਸ ਵਿਸ਼ੇਸ਼ ਨਾਟਕੀ ਪੇਸ਼ਕਾਰੀ ਦਾ ਆਨੰਦ ਮਾਣਨ। ਉਨ੍ਹਾਂ ਦੱਸਿਆ ਕਿ ਨਾਟਕ ਲਈ ਮੁਫ਼ਤ ਪਾਸ ਵਿਧਾਇਕਾਂ ਦੇ ਦਫ਼ਤਰਾਂ, ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰਾਂ ਤੋਂ ਇਲਾਵਾ BookMyShow ਰਾਹੀਂ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। 18 ਤੇ 19 ਸਤੰਬਰ ਨੂੰ ਹੋਣਗੇ ਚਾਰ ਸ਼ੋਅ ‘ਹਮਾਰੇ ਰਾਮ’ ਦੇ ਪਟਿਆਲਾ ਵਿੱਚ ਚਾਰ ਸ਼ੋਅ ਹੋਣਗੇ। ਦੋਵੇਂ ਦਿਨ ਬਾਅਦ ਦੁਪਹਿਰ 2 ਵਜੇ ਅਤੇ ਸ਼ਾਮ 6 ਵਜੇ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਪ੍ਰਬੰਧਕਾਂ ਅਨੁਸਾਰ ਸ਼ੋਅ ਦੌਰਾਨ ਦਰਸ਼ਕਾਂ ਲਈ ਲਾਈਟ ਅਤੇ ਸਾਊਂਡ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਭਰ ਵਿੱਚ ‘ਹਮਾਰੇ ਰਾਮ’ ਨਾਟਕ ਦੀਆਂ ਕੁੱਲ 41 ਪੇਸ਼ਕਾਰੀਆਂ ਕਰਵਾਈਆਂ ਜਾ ਰਹੀਆਂ ਹਨ। ਰਾਮਾਇਣ ਨੂੰ ਆਧੁਨਿਕ ਤਕਨਾਲੋਜੀ ਨਾਲ ਕੀਤਾ ਗਿਆ ਪੇਸ਼ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਫੈਲਿਸਿਟੀ ਥੀਏਟਰ ਵੱਲੋਂ ਤਿਆਰ ਕੀਤਾ ਗਿਆ ‘ਹਮਾਰੇ ਰਾਮ’ ਇੱਕ ਵਿਸ਼ਾਲ ਹਿੰਦੀ ਸਟੇਜ ਪ੍ਰੋਗਰਾਮ ਹੈ, ਜਿਸ ਵਿੱਚ ਮਨਮੋਹਕ ਦ੍ਰਿਸ਼, ਹਵਾਈ ਕਲਾਬਾਜ਼ੀਆਂ, ਸੰਗੀਤ, ਵਿਜ਼ੂਅਲ ਇਫੈਕਟਸ ਅਤੇ ਆਧੁਨਿਕ ਸਟੇਜ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਨਾਟਕ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੀ ਭੂਮਿਕਾ ਨਿਭਾ ਰਹੇ ਹਨ, ਜਦਕਿ ਰਾਹੁਲ ਆਰ. ਭੂਚਰ ਭਗਵਾਨ ਰਾਮ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਲਵ-ਕੁਸ਼ ਦੇ ਦ੍ਰਿਸ਼ਟੀਕੋਣ ਤੋਂ ਰਾਮਾਇਣ ਦੀ ਨਵੀਂ ਪੇਸ਼ਕਾਰੀ ਦੀਪਕ ਬਾਲੀ ਨੇ ਦੱਸਿਆ ਕਿ ਰਵਾਇਤੀ ਰਾਮਾਇਣ ਪੇਸ਼ਕਾਰੀਆਂ ਤੋਂ ਵੱਖਰਾ ‘ਹਮਾਰੇ ਰਾਮ’ ਰਾਮਾਇਣ ਦੀ ਕਹਾਣੀ ਨੂੰ ਇੱਕ ਵਿਲੱਖਣ ਦ੍ਰਿਸ਼ਟੀਕੋਣ ਤੋਂ ਪੇਸ਼ ਕਰਦਾ ਹੈ। ਨਾਟਕ ਦੀ ਕਥਾ ਸੀਤਾ ਮਾਤਾ ਦੇ ਵਿਛੋੜੇ ਤੋਂ ਬਾਅਦ ਲਵ ਅਤੇ ਕੁਸ਼ ਵੱਲੋਂ ਭਗਵਾਨ ਰਾਮ ਦਾ ਸਾਹਮਣਾ ਕਰਨ ਤੋਂ ਸ਼ੁਰੂ ਹੁੰਦੀ ਹੈ ਅਤੇ ਇਸ ਨੂੰ ਸੂਰਜ ਦੇਵਤਾ ਦੇ ਅਲੌਕਿਕ ਦ੍ਰਿਸ਼ਟੀਕੋਣ ਰਾਹੀਂ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਨਾਟਕ ਰਾਹੀਂ ਰਾਮਾਇਣ ਦੇ ਮਹਾਂਕਾਵਿ ਨਾਲ ਜੁੜੀਆਂ ਸਿੱਖਿਆਵਾਂ ਅਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਨਿੱਜੀ ਆਸਥਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਵੱਖ-ਵੱਖ ਧਾਰਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਸਬੰਧਤ ਸਮਾਗਮ ਕਰਵਾਉਂਦੀ ਰਹੀ ਹੈ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮੇਤ ਹੋਰ ਸਮਾਗਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸੇ ਲੜੀ ਤਹਿਤ ‘ਏਕ ਸ਼ਾਮ ਭਗਵਾਨ ਸ਼ਿਵ ਕੇ ਸੰਗ’ ਅਤੇ ‘ਹਮਾਰੇ ਰਾਮ’ ਵਰਗੀਆਂ ਪੇਸ਼ਕਾਰੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਹਮਾਰੇ ਰਾਮ’ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨਾਲ ਜੋੜਨਾ ਹੈ। ਇਸ ਦੇ ਨਾਲ ਹੀ ਵਿਸ਼ਵ ਪੱਧਰੀ ਨਾਟਕ ਕਲਾ ਅਤੇ ਆਧੁਨਿਕ ਤਕਨਾਲੋਜੀ ਨੂੰ ਉਤਸ਼ਾਹਿਤ ਕਰਨਾ ਵੀ ਇਸ ਪੇਸ਼ਕਾਰੀ ਦਾ ਇੱਕ ਮਹੱਤਵਪੂਰਨ ਪੱਖ ਹੈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਸਮੇਤ ਹੋਰ ਆਗੂ ਅਤੇ ਅਧਿਕਾਰੀ ਮੌਜੂਦ ਸਨ।

Hamare Ram Patiala Hamare Ram Drama Patiala Events Patiala News Punjab Cultural Events Ramayan Drama Punjab Ashutosh Rana Ravana Rahul R Bhuchar Ram Hamare Ram Show


Recommended Posts