ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ
October 19, 2026
Parvinder-Singh-Jhota-Justice-Fo

ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ

Prabhsimran Singh / Punjab

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਸੋਮਵਾਰ ਨੂੰ ਮਾਨਸਾ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਗਏ। ਐਕਸ਼ਨ ਕਮੇਟੀ ਨੇ ਪ੍ਰਦਰਸ਼ਨਕਾਰੀਆਂ ਨੂੰ ‘ਲਾਹਨਤ ਪੱਤਰ’ ਦੇਣ ਦਾ ਸੱਦਾ ਦਿੱਤਾ ਸੀ। ਇਹ ਮੁਹਿੰਮ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਉਲੀਕੀ ਗਈ, ਜਿਸ ਦਾ ਉਦੇਸ਼ ਝੋਟਾ ਦੇ ਕਤਲ ਮਾਮਲੇ ’ਤੇ ‘ਆਪ’ ਨੁਮਾਇੰਦਿਆਂ ਦੀ ਕਥਿਤ ਚੁੱਪੀ ਨੂੰ ਲੈ ਕੇ ਉਨ੍ਹਾਂ ਤੋਂ ਜਵਾਬ ਮੰਗਣਾ ਸੀ। ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ ਦੀ ਰਿਹਾਇਸ਼ ਦੇ ਬਾਹਰ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ। ਪ੍ਰਦਰਸ਼ਨਕਾਰੀ ਉਨ੍ਹਾਂ ਨੂੰ ‘ਲਾਹਨਤ ਪੱਤਰ’ ਦੇਣ ਲਈ ਪਹੁੰਚੇ ਸਨ, ਪਰ ਸਿੰਗਲਾ ਆਪਣੀ ਰਿਹਾਇਸ਼ ’ਤੇ ਮੌਜੂਦ ਨਹੀਂ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲੀਸ ਨਾਲ ਤਿੱਖੀ ਬਹਿਸ ਹੋਈ। ਬੁਢਲਾਡਾ ਦੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਵੀ ਇਸ ਧਰਨੇ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਰਿਹਾਇਸ਼ ਦੇ ਬਾਹਰ ਵੀ ਟੈਂਟ ਲਗਾਇਆ ਗਿਆ। ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ‘ਆਪ’ ਵਿਧਾਇਕਾ ਬਲਜਿੰਦਰ ਕੌਰ ਦੀ ਰਿਹਾਇਸ਼ ਵੱਲ ਜਾਣ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਦੀ ਪੁਲੀਸ ਨਾਲ ਝੜਪ ਹੋ ਗਈ ਅਤੇ ਉਨ੍ਹਾਂ ਨੇ ਬੈਰੀਕੇਡ ਤੋੜ ਦਿੱਤੇ। ਇਸ ਘਟਨਾ ਦੌਰਾਨ ਇੱਕ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਬਠਿੰਡਾ ਜ਼ਿਲ੍ਹੇ ਦੇ ਮੌੜ ਵਿੱਚ ‘ਆਪ’ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਦੀ ਰਿਹਾਇਸ਼ ਦੇ ਬਾਹਰ ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਵਰਕਰਾਂ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਵਿਚਾਲੇ ਵੀ ਤਿੱਖੀ ਬਹਿਸ ਹੋਈ। ਇਸ ਦੌਰਾਨ ਪੰਜਾਬੀ ਗਾਇਕ ਆਰ ਨੇਤ (R Nait), ਜੋ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਹਨ, ਵੀ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਦੇ ਸਮਰਥਨ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

Parvinder Singh Jhota Justice For Jhota Punjab News Mansa News Aam Aadmi Party Aap Mlas Vijay Singla Baljinder Kaur Principal Budh Ram Sukhvir Singh Maiserkhana Lakha Sidhana R Nait Anti Drug Activist Punjab Protest Punjab Politics


Recommended Posts