ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ   
ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ
October 20, 2026
Bhagwant-Mann-Amit-Shah-Punjab-P

ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ

Prabhsimran Singh / Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਸਵਾਲ ਚੁੱਕਦਿਆਂ ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਗੈਂਗਸਟਰਾਂ ਦੀਆਂ ਸਰਗਰਮੀਆਂ ਅਤੇ ਨਸ਼ਿਆਂ ਦਾ ਕਾਰੋਬਾਰ ਵਧ-ਫੁੱਲ ਰਿਹਾ ਹੈ ਅਤੇ ਹਰਿਆਣਾ ਗੈਂਗਸਟਰਾਂ ਦੀ ਨਰਸਰੀ ਬਣ ਗਿਆ ਹੈ। ਮੁੱਖ ਮੰਤਰੀ ਨੇ ਅੱਜ ਜਾਰੀ ਕੀਤੇ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਜਦੋਂ ਦਿੱਲੀ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 700 ਕਿਸਾਨ ਸ਼ਹੀਦ ਹੋ ਗਏ ਸਨ, ਤਾਂ ਉਸ ਸਮੇਂ ਅਮਿਤ ਸ਼ਾਹ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਕਿਉਂ ਨਹੀਂ ਆਏ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਹੁਣ ਹੋਛੀ ਸਿਆਸਤ ’ਤੇ ਉਤਰ ਆਈ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਹੜੀ ਭਾਜਪਾ ਅੱਜ ਪੰਜਾਬ ਦੇ ਫ਼ਿਕਰ ਦਾ ਢੌਂਗ ਕਰ ਰਹੀ ਹੈ, ਉਸ ਨੂੰ ਉਸ ਸਮੇਂ ਪੰਜਾਬ ਦੀ ਚਿੰਤਾ ਨਹੀਂ ਹੋਈ ਜਦੋਂ ਸੂਬੇ ਦੇ ਹੱਕਾਂ ’ਤੇ ਡਾਕੇ ਮਾਰੇ ਗਏ। ਉਨ੍ਹਾਂ ਬੀਬੀਐੱਮਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਵਿੱਚ ਕਟੌਤੀ, ਚੰਡੀਗੜ੍ਹ ਸੈਨੇਟ ਵਿੱਚ ਕਟੌਤੀ ਅਤੇ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਅਣਦੇਖੀ ਦਾ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਐੱਨਡੀਪੀਐੱਸ ਕਾਨੂੰਨ ਨੂੰ ਹੋਰ ਸਖ਼ਤ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਪੰਜਾਬ ਨੂੰ ਇਮੋਸ਼ਨਲ ਬਲੈਕਮੇਲ ਕਰਨ ਵਿੱਚ ਜੁਟੇ ਹੋਏ ਹਨ, ਪਰ ਪੰਜਾਬੀ ਭਾਜਪਾ ਦੀ ਧੱਕੇਸ਼ਾਹੀ ਨੂੰ ਭੁੱਲੇ ਨਹੀਂ ਹਨ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਆਪਣੇ ਇੱਕ ਰੋਜ਼ਾ ਦੌਰੇ ਤਹਿਤ ਪੰਜਾਬ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਦੌਰਾਨ ਜਾਨਾਂ ਗੁਆਉਣ ਵਾਲੇ ਕਾਰਕੁਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ।

Bhagwant Mann Amit Shah Punjab Politics Bjp Aam Aadmi Party Punjab Government Drug Menace Gangsters Farmers Protest Ndps Act Punjab News


Recommended Posts