ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ   
ਸਖ਼ਤ ਸੁਰੱਖਿਆ ਹੇਠ ਪੀਜੀਆਈ ਚੰਡੀਗੜ੍ਹ ਲਿਆਂਦੇ ਗਏ ਬਲਵੰਤ ਸਿੰਘ ਰਾਜੋਆਣਾ, ਦੂਜੀ ਅੱਖ ਦਾ ਹੋਵੇਗਾ ਇਲਾਜ
October 21, 2026
Balwant-Singh-Rajoana-Pgi-Chandi

ਸਖ਼ਤ ਸੁਰੱਖਿਆ ਹੇਠ ਪੀਜੀਆਈ ਚੰਡੀਗੜ੍ਹ ਲਿਆਂਦੇ ਗਏ ਬਲਵੰਤ ਸਿੰਘ ਰਾਜੋਆਣਾ, ਦੂਜੀ ਅੱਖ ਦਾ ਹੋਵੇਗਾ ਇਲਾਜ

Prabhsimran Singh / Punjab

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਦੇ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈ), ਚੰਡੀਗੜ੍ਹ ਵਿਖੇ ਲਿਆਂਦਾ ਗਿਆ। ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਆਪਣੀ ਦੂਜੀ ਅੱਖ ਦੇ ਮੁਆਇਨੇ ਅਤੇ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈੱਕਅੱਪ ਕੀਤਾ ਗਿਆ। ਪੰਜਾਬ ਪੁਲੀਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ ਅਤੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹਨ। ਬੇਅੰਤ ਸਿੰਘ ਕਤਲ ਕੇਸ ਵਿੱਚ ਉੱਚ ਅਦਾਲਤਾਂ ਵੱਲੋਂ ਉਨ੍ਹਾਂ ਦੀ ਮੌਤ ਦੀ ਸਜ਼ਾ ਬਰਕਰਾਰ ਰੱਖੀ ਜਾ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ, ਰਾਜੋਆਣਾ ਦੀ ਇੱਕ ਅੱਖ ਦਾ ਪਹਿਲਾਂ ਇਲਾਜ ਅਤੇ ਅਪਰੇਸ਼ਨ ਕੀਤਾ ਜਾ ਚੁੱਕਾ ਹੈ। ਹੁਣ ਦੂਜੀ ਅੱਖ ਦੇ ਮੁਆਇਨੇ ਅਤੇ ਇਲਾਜ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪੁਲੀਸ ਦੀ ਭਾਰੀ ਸੁਰੱਖਿਆ ਹੇਠ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ।

Balwant Singh Rajoana Pgi Chandigarh Punjab News Chandigarh News Beant Singh Murder Case Rajoana Medical Treatment Patiala Central Jail Punjab Police Breaking News


Recommended Posts