ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਅਬੋਹਰ ਗੋਲੀ ਕਾਂਡ: ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ Dgp ਤੋਂ ਰਿਪੋਰਟ ਤਲਬ
October 23, 2026
Abohar-Firing-Case-Ajay-Kumar-Ca

ਅਬੋਹਰ ਗੋਲੀ ਕਾਂਡ: ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ Dgp ਤੋਂ ਰਿਪੋਰਟ ਤਲਬ

Prabhsimran Singh / Punjab

ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਨੇ ਪੰਜਾਬ ਦੇ ਅਬੋਹਰ ਵਿਖੇ ਵਾਪਰੇ ਗੋਲੀ ਕਾਂਡ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲੀਸ ਡਾਇਰੈਕਟਰ ਜਨਰਲ (DGP) ਨੂੰ ਪੱਤਰ ਲਿਖ ਕੇ ਮਾਮਲੇ ਸਬੰਧੀ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਨੇ ਮਾਮਲੇ ਵਿੱਚ ਤੁਰੰਤ ਦਖ਼ਲਅੰਦਾਜ਼ੀ, ਨਿਰਪੱਖ ਜਾਂਚ ਅਤੇ ਪੀੜਤ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸਤੰਬਰ 2026 ਵਿੱਚ ਅਬੋਹਰ ਦੇ ਸੰਤ ਨਗਰ ਵਿਖੇ ਭਗਵਾਨ ਵਾਲਮੀਕਿ ਮੰਦਰ ਦੇ ਬਾਹਰ ਹੋਈ ਗੋਲੀਬਾਰੀ ਦੌਰਾਨ ਵਾਲਮੀਕਿ ਅਤੇ ਸਫ਼ਾਈ ਕਰਮਚਾਰੀ ਭਾਈਚਾਰੇ ਨਾਲ ਸਬੰਧਤ ਅਜੇ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ ਸਨ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇ ਪਿਤਾ ਵੀ ਸਫ਼ਾਈ ਕਰਮਚਾਰੀ ਹਨ। ਘਟਨਾ ਤੋਂ ਬਾਅਦ ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ। ਕਮਿਸ਼ਨ ਨੇ ਆਪਣੇ ਪੱਤਰ ਵਿੱਚ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਪੁਲੀਸ ਅਧਿਕਾਰੀ ਤੋਂ ਕਰਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਮੌਤ ਤੋਂ ਪਹਿਲਾਂ ਅਜੇ ਕੁਮਾਰ ਵੱਲੋਂ ਦਿੱਤੇ ਗਏ ਬਿਆਨ, ਸੀਸੀਟੀਵੀ ਫੁਟੇਜ, ਫੋਰੈਂਸਿਕ ਸਬੂਤਾਂ ਅਤੇ ਕਾਲ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਕਮਿਸ਼ਨ ਨੇ ਸਬੂਤਾਂ ਦੇ ਆਧਾਰ ’ਤੇ ਅਪਰਾਧ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਫ਼ਰਾਰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੀੜਤ ਪਰਿਵਾਰ ਅਤੇ ਗਵਾਹਾਂ ਦੀ ਸੁਰੱਖਿਆ ਲਈ ਤੁਰੰਤ ਖ਼ਤਰੇ ਦਾ ਮੁਲਾਂਕਣ ਕਰਨ ਅਤੇ ਗਵਾਹ ਸੁਰੱਖਿਆ ਯੋਜਨਾ, 2018 ਤਹਿਤ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੂੰ ਪੀੜਤ ਮੁਆਵਜ਼ਾ ਯੋਜਨਾ ਅਤੇ ਸਰਕਾਰੀ ਨਿਯਮਾਂ ਅਨੁਸਾਰ ਬਣਦੀ ਆਰਥਿਕ ਸਹਾਇਤਾ ਅਤੇ ਕਾਨੂੰਨੀ ਮਦਦ ਦੇਣ ਲਈ ਵੀ ਕਿਹਾ ਗਿਆ ਹੈ। ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਹੁਣ ਤੱਕ ਚੁੱਕੇ ਗਏ ਕਦਮਾਂ ਬਾਰੇ ਮੁਕੰਮਲ ਰਿਪੋਰਟ ਤੁਰੰਤ ਭੇਜਣ ਲਈ ਕਿਹਾ ਹੈ।

Abohar Firing Case Ajay Kumar Case National Commission For Safai Karamcharis Punjab News Abohar News Punjab Police Dgp Punjab Chief Secretary Punjab Valmiki Community Justice For Ajay Kumar Witness Protection Punjab Government


Recommended Posts