ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ   
ਰਾਕੇਸ਼ ਟਿਕੈਤ ਮਾਨਸਾ ਧਰਨੇ ’ਚ ਪੁੱਜੇ, ਝੋਟੇ ਦੇ ਪਰਿਵਾਰ ਨੂੰ ਦਿੱਤਾ ਸਮਰਥਨ
October 24, 2026
Rakesh-Tikait-Parvinder-Singh-Jh

ਰਾਕੇਸ਼ ਟਿਕੈਤ ਮਾਨਸਾ ਧਰਨੇ ’ਚ ਪੁੱਜੇ, ਝੋਟੇ ਦੇ ਪਰਿਵਾਰ ਨੂੰ ਦਿੱਤਾ ਸਮਰਥਨ

Prabhsimran Singh / Mansa

ਪ੍ਰਮੁੱਖ ਕਿਸਾਨ ਆਗੂ ਰਾਕੇਸ਼ ਟਿਕੈਤ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੁੱਜੇ ਹਨ। ਝੋਟੇ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਲੜਾਈ ਵਿੱਚ ਰਾਕੇਸ਼ ਟਿਕੈਤ ਦੇ ਸਾਥ ਦੀ ਅਪੀਲ ਕੀਤੀ ਗਈ ਸੀ। ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਨੇ ਭਾਵੁਕ ਹੁੰਦਿਆਂ ਕਿਹਾ ਸੀ ਕਿ ਉਹ ਇਨਸਾਫ਼ ਦੀ ਲੜਾਈ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਉਡੀਕ ਕਰ ਰਹੇ ਹਨ। ਪਰਿਵਾਰ ਦੀ ਇਸ ਅਪੀਲ ਤੋਂ ਬਾਅਦ ਰਾਕੇਸ਼ ਟਿਕੈਤ ਦੇ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਸਾਹਮਣੇ ਆਇਆ ਸੀ। ਮਾਨਸਾ ਦੇ ਚਰਚਿਤ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਇਲਾਕੇ ਵਿੱਚ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਸਨ। ਪਿਛਲੇ ਦਿਨੀਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਰੋਸ ਫੈਲ ਗਿਆ। ਇਸ ਮਾਮਲੇ ਵਿੱਚ ਸਥਾਨਕ ਲੋਕਾਂ, ਨਸ਼ਾ ਵਿਰੋਧੀ ਫਰੰਟ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਕਤਲ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ।

Rakesh Tikait Parvinder Singh Jhota Mansa Protest Punjab Farmers Farmers Leader Justice For Jhota Anti Drug Activist Punjab News Cbi Investigation


Recommended Posts