ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ   
ਪੰਜਾਬ ਵਿੱਚ ਕੈਮਿਸਟਾਂ ਵੱਲੋਂ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਬੰਦ ਕਰਨ ਦਾ ਫੈਸਲਾ
October 25, 2026
Punjab-Chemist-Association-Prega

ਪੰਜਾਬ ਵਿੱਚ ਕੈਮਿਸਟਾਂ ਵੱਲੋਂ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਬੰਦ ਕਰਨ ਦਾ ਫੈਸਲਾ

Prabhsimran Singh / Punjab

ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਨੇ ਤੁਰੰਤ ਪ੍ਰਭਾਵ ਨਾਲ ਸੂਬੇ ਭਰ ਵਿੱਚ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਸਾਰੀਆਂ ਦਵਾਈਆਂ ਦੀ ਵਿਕਰੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਨ੍ਹਾਂ ਨੂੰ ਮਾਨਸਿਕ ਅਤੇ ਹੋਰ ਬਿਮਾਰੀਆਂ ਦੇ ਇਲਾਜ ਲਈ ਡਾਕਟਰਾਂ ਦੀ ਪਰਚੀ ’ਤੇ ਇਨ੍ਹਾਂ ਦਵਾਈਆਂ ਦੀ ਲੋੜ ਹੁੰਦੀ ਹੈ। ਐਸੋਸੀਏਸ਼ਨ ਵੱਲੋਂ ਇਸ ਫੈਸਲੇ ਬਾਰੇ ਸਾਰੇ ਯੂਨਿਟ ਪ੍ਰਧਾਨਾਂ, ਸਕੱਤਰਾਂ ਅਤੇ ਮੈਂਬਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਫੈਸਲੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਆਪਣੇ-ਆਪਣੇ ਖੇਤਰਾਂ ਦੇ ਕੈਮਿਸਟਾਂ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਕੈਮਿਸਟਾਂ ਨੂੰ ਮੌਜੂਦਾ ਸਟਾਕ ਦਾ ਨਿਪਟਾਰਾ ਕਾਨੂੰਨੀ ਨਿਯਮਾਂ ਅਤੇ ਦਵਾਈਆਂ ਵਾਪਸ ਕਰਨ ਦੀ ਪ੍ਰਵਾਨਿਤ ਪ੍ਰਕਿਰਿਆ ਅਨੁਸਾਰ ਕਰਨ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸੁਦਰਸ਼ਨ ਚੌਧਰੀ ਨੇ ‘ਟ੍ਰਿਬਿਊਨ ਸਮੂਹ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਾਇਸੰਸਸ਼ੁਦਾ ਕੈਮਿਸਟਾਂ ਨੂੰ ਮਨੋਵਿਗਿਆਨਕ ਦਵਾਈਆਂ ਦਾ ਰਿਕਾਰਡ ਰੱਖਣ ਲਈ ਲੰਮੀਆਂ ਪ੍ਰਕਿਰਿਆਵਾਂ ਵਿੱਚੋਂ ਲੰਘਣਾ ਪੈਂਦਾ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਨਸ਼ਾ ਤਸਕਰ ਕਿਹਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੈਮਿਸਟਾਂ ਨੇ ਪ੍ਰੀਗਾਬਾਲਿਨ ਸਮੇਤ ਲਤ ਲਾਉਣ ਵਾਲੀਆਂ ਸਾਰੀਆਂ ਦਵਾਈਆਂ ਦੀ ਵਿਕਰੀ ਬੰਦ ਕਰਨ ਦਾ ਫੈਸਲਾ ਲਿਆ ਹੈ। ਪ੍ਰੀਗਾਬਾਲਿਨ ਦਾ ਨਾਂ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਨਾਲ ਜੁੜੇ ਵਿਵਾਦਾਂ ਵਿੱਚ ਵੀ ਸਾਹਮਣੇ ਆਇਆ ਹੈ। ਪ੍ਰੀਗਾਬਾਲਿਨ ਸਮੇਤ ਕੁਝ ਦਵਾਈਆਂ ਖਾਸ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਂਦੀਆਂ ਹਨ। ਅਜਿਹੇ ਵਿੱਚ ਪਰਚੂਨ ਕੈਮਿਸਟਾਂ ਕੋਲ ਇਨ੍ਹਾਂ ਦਵਾਈਆਂ ਦੀ ਅਚਾਨਕ ਘਾਟ ਹੋਣ ਕਾਰਨ ਉਨ੍ਹਾਂ ਮਰੀਜ਼ਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ, ਜਿਹੜੇ ਨਿਯਮਤ ਇਲਾਜ ਲਈ ਇਨ੍ਹਾਂ ’ਤੇ ਨਿਰਭਰ ਹਨ। ਮਰੀਜ਼ਾਂ ਨੂੰ ਹੋਣ ਵਾਲੀ ਸੰਭਾਵੀ ਪਰੇਸ਼ਾਨੀ ਬਾਰੇ ਪੁੱਛੇ ਜਾਣ ’ਤੇ ਸੁਦਰਸ਼ਨ ਚੌਧਰੀ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਰਕਾਰ ਨੂੰ ਇਹ ਦਵਾਈਆਂ ਸਰਕਾਰੀ ਦੁਕਾਨਾਂ ਜਾਂ ਡਿਸਪੈਂਸਰੀਆਂ ਰਾਹੀਂ ਉਪਲਬਧ ਕਰਵਾਉਣੀਆਂ ਚਾਹੀਦੀਆਂ ਹਨ। ਐਸੋਸੀਏਸ਼ਨ ਨੇ ਕਿਹਾ ਕਿ ਇਹ ਫੈਸਲਾ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਇਸ ਦਾ ਮਕਸਦ ਜ਼ਿੰਮੇਵਾਰ ਫਾਰਮੇਸੀ ਦੇ ਤੌਰ-ਤਰੀਕਿਆਂ ਪ੍ਰਤੀ ਵਚਨਬੱਧਤਾ ਦਿਖਾਉਣ ਦੇ ਨਾਲ-ਨਾਲ ਦਵਾਈਆਂ ਦੀ ਦੁਰਵਰਤੋਂ ਵਿਰੁੱਧ ਲੜਾਈ ਵਿੱਚ ਆਪਣੀ ਭੂਮਿਕਾ ਨਿਭਾਉਣਾ ਹੈ। ਐਸੋਸੀਏਸ਼ਨ ਨੇ ਸਾਰੇ ਯੂਨਿਟ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਖੇਤਰਾਂ ਦੇ ਕੈਮਿਸਟਾਂ ਨੂੰ ਫੈਸਲੇ ਬਾਰੇ ਜਾਣਕਾਰੀ ਦੇਣ ਅਤੇ ਕਿਸੇ ਵੀ ਮੁਸ਼ਕਲ ਜਾਂ ਸਪਸ਼ਟੀਕਰਨ ਦੀ ਲੋੜ ਪੈਣ ’ਤੇ ਐਸੋਸੀਏਸ਼ਨ ਨੂੰ ਰਿਪੋਰਟ ਕਰਨ।

Punjab Chemist Association Pregabalin Punjab News Medicine Sale Ban Drug Misuse Chemists Pharmacy Patient Health Sudarshan Chaudhary Parwinder Singh Jhota Case


Recommended Posts