ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ
September 14, 2026
-2026-Khedan-Vatan-Punjab-Diyan-

ਵਿਧਾਇਕ ਕੁਲਵੰਤ ਸਿੰਘ ਨੇ ਨੌਜਵਾਨਾਂ ਨਾਲ ਵਾਲੀਬਾਲ ਮੈਚ ਖੇਡ ਕੇ ਵਧਾਇਆ ਖਿਡਾਰੀਆਂ ਦਾ ਹੌਸਲਾ

ਨਰੂਲਾ / Patiala

ਪਾਤੜਾਂ/ਸੁਤਰਾਣਾ, 14 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਖੇਡ ਵਿਭਾਗ ਪਟਿਆਲਾ ਵੱਲੋਂ ਬਲਾਕ ਪਾਤੜਾਂ ਵਿਖੇ 8ਵੇਂ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਪਿੰਡ ਦੇਧਨਾ ਸਥਿਤ ਮੁੱਖ ਮੰਤਰੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦਾ ਉਦਘਾਟਨ ਹਲਕਾ ਸੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਉਦਘਾਟਨੀ ਸਮਾਰੋਹ ਦੌਰਾਨ ਉਸ ਸਮੇਂ ਮਾਹੌਲ ਹੋਰ ਵੀ ਉਤਸ਼ਾਹ ਪੂਰਨ ਹੋ ਗਿਆ, ਜਦੋਂ ਵਿਧਾਇਕ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸਿਰਫ਼ ਮੰਚ ’ਤੇ ਬੈਠਣ ਦੀ ਬਜਾਏ ਖੁਦ ਖੇਡ ਮੈਦਾਨ ਵਿੱਚ ਉਤਰ ਆਏ। ਉਨ੍ਹਾਂ ਨੇ ਨੌਜਵਾਨ ਖਿਡਾਰੀਆਂ ਨਾਲ ਵਾਲੀਬਾਲ ਮੈਚ ਵਿੱਚ ਹੱਥ ਅਜ਼ਮਾਇਆ ਅਤੇ ਸ਼ਾਨਦਾਰ ਸਮੈਸ਼ਾਂ ਤੇ ਸਰਵਿਸਾਂ ਨਾਲ ਖਿਡਾਰੀਆਂ ਦਾ ਹੌਸਲਾ ਵਧਾਇਆ। ਵਿਧਾਇਕ ਦੇ ਇਸ ਅੰਦਾਜ਼ ਨੇ ਸਟੇਡੀਅਮ ਵਿੱਚ ਮੌਜੂਦ ਖਿਡਾਰੀਆਂ ਅਤੇ ਦਰਸ਼ਕਾਂ ਵਿੱਚ ਨਵਾਂ ਜੋਸ਼ ਭਰ ਦਿੱਤਾ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਦਾ ਮਹੱਤਵਪੂਰਨ ਜ਼ਰੀਆ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਸੂਬੇ ਵਿੱਚ ਖੇਡਾਂ ਪ੍ਰਤੀ ਨਵਾਂ ਮਾਹੌਲ ਸਿਰਜਿਆ ਗਿਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲਿਆਂ ਰਾਹੀਂ ਪਿੰਡਾਂ ਅਤੇ ਬਲਾਕ ਪੱਧਰ ’ਤੇ ਛੁਪੀ ਖੇਡ ਪ੍ਰਤਿਭਾ ਨੂੰ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ, ਮੌਕੇ ਅਤੇ ਪ੍ਰੋਤਸਾਹਨ ਮੁਹੱਈਆ ਕਰਵਾਉਣਾ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਵੱਖ-ਵੱਖ ਖੇਡਾਂ ਦੇ ਹੋਏ ਜ਼ਬਰਦਸਤ ਮੁਕਾਬਲੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ 8ਵੇਂ ਦਿਨ ਵੱਖ-ਵੱਖ ਉਮਰ ਵਰਗਾਂ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ, ਦਵਿੰਦਰ ਸਿੰਘ ਜੋਨਲ ਇੰਚਾਰਜ ਪਾਤੜਾਂ ਸਿੱਖਿਆ ਵਿਭਾਗ ਪਟਿਆਲਾ ਅਤੇ ਪਾਤੜਾਂ ਦੇ ਸਰਪੰਚ ਸੰਦੀਪ ਸਮੇਤ ਹੋਰ ਪਤਵੰਤੇ ਮੌਜੂਦ ਰਹੇ। ਖੇਡਾਂ ਦੇ ਸੁਚੱਜੇ ਪ੍ਰਬੰਧਾਂ ਲਈ ਖੇਡ ਵਿਭਾਗ ਦੇ ਕੋਚ ਕੰਵਲਦੀਪ ਸਿੰਘ, ਕੁਲਵਿੰਦਰ ਸਿੰਘ, ਪਰਦੀਪ ਕੁਮਾਰ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਸਤਵੀਰ ਮੰਡਾਰ, ਪਰਮਿੰਦਰ ਸਿੰਘ, ਧਨਵੰਤ ਸਿੰਘ, ਰਾਜਬੀਰ ਸਿੰਘ, ਸਤਵਿੰਦਰ ਸਿੰਘ, ਸਤਗੁਰ ਸਿੰਘ ਅਤੇ ਸ਼ਿਵਾ ਨੇ ਅਹਿਮ ਭੂਮਿਕਾ ਨਿਭਾਈ। ਪਿੰਡ ਦੇਧਨਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੌਰਾਨ ਹਲਕਾ ਸੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵਿਦਿਆਰਥੀਆਂ ਅਤੇ ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ। ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਵਿਧਾਇਕ ਕੁਲਵੰਤ ਸਿੰਘ ਨੇ ਖਿਡਾਰੀਆਂ ਨਾਲ ਖੇਡਿਆ ਵਾਲੀਬਾਲ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਪਾਤੜਾਂ ਦੇ ਪਿੰਡ ਦੇਧਨਾ ਵਿਖੇ 8ਵੇਂ ਦਿਨ ਬਲਾਕ ਪੱਧਰੀ ਖੇਡਾਂ ਦਾ ਆਯੋਜਨ। ਵਿਧਾਇਕ ਕੁਲਵੰਤ ਸਿੰਘ ਨੇ ਨੌਜਵਾਨਾਂ ਨਾਲ ਵਾਲੀਬਾਲ ਖੇਡ ਕੇ ਵਧਾਇਆ ਹੌਸਲਾ। khedan-vatan-punjab-diyan-2026-patran-kulwant-singh-volleyball

2026 Khedan Vatan Punjab Diyan 2026 Patran Sports Patran News Mla Khedan Vatan Punjab Diyan Patran Punjab Sports News Patiala Sports News Punjab Government Sports Policy Volleyball Patran Kabaddi Patran Football Patran Athletics Patran


Recommended Posts